ਬਿਰਧ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
ਨਿੱਜੀ ਪੱਤਰ ਪ੍ਰੇਰਕ ਮਹਿਲ ਕਲਾਂ, 12 ਜੁਲਾਈ ਪਿੰਡ ਟੱਲੇਵਾਲ ਵਿਚ ਚੋਰ ਇੱਕ ਬਜ਼ੁਰਗ ਔਰਤ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਬਾਲੀਆਂ ਝਪਟ ਕੇ ਫ਼ਰਾਰ ਹੋ ਗਏ। ਥਾਣਾ ਟੱਲੇਵਾਲ ਦੇ ਐੱਸਐੱਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੀੜਤ ਬਜ਼ੁਰਗ ਔਰਤ ਦੀ ਪਛਾਣ ਅਮਰਜੀਤ...
Advertisement
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 12 ਜੁਲਾਈ
Advertisement
ਪਿੰਡ ਟੱਲੇਵਾਲ ਵਿਚ ਚੋਰ ਇੱਕ ਬਜ਼ੁਰਗ ਔਰਤ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਬਾਲੀਆਂ ਝਪਟ ਕੇ ਫ਼ਰਾਰ ਹੋ ਗਏ। ਥਾਣਾ ਟੱਲੇਵਾਲ ਦੇ ਐੱਸਐੱਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੀੜਤ ਬਜ਼ੁਰਗ ਔਰਤ ਦੀ ਪਛਾਣ ਅਮਰਜੀਤ ਕੌਰ ਵਾਸੀ ਟੱਲੇਵਾਲ ਵਜੋਂ ਹੋਈ ਹੈ। ਉਹ ਸ਼ਾਮੀਂ ਗੁਰਦੁਆਰਾ ਸਾਹਿਬ ਜਾ ਰਹੀ ਸੀ ਅਤੇ ਰਾਹ ਵਿੱਚ ਮੋਟਰਸਾਈਕਲ ਸਵਾਰ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਕੰਨਾਂ ’ਚੋਂ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਪੁਲੀਸ ਨੂੰ ਜਾਣਕਾਰੀ ਮਿਲਦਿਆਂ ਹੀ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ। ਐੱਸਐੱਚਓ ਨੇ ਕਿਹਾ ਕਿ ਪੁਲੀਸ ਨੇ ਡੂੰਘੀ ਜਾਂਚ ਦੌਰਾਨ ਤਿੰਨ-ਚਾਰ ਸ਼ੱਕੀ ਵਿਅਕਤੀਆਂ ਨੂੰ ਟਰੇਸ ਕਰ ਲਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਘਟਨਾ ਕਾਰਨ ਪਿੰਡ ਅਤੇ ਇਲਾਕੇ ਵਿਚ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ।
Advertisement
×