ਸੋਨ ਤਗ਼ਮਾ ਜੇਤੂ ਹਰਮਨਪ੍ਰੀਤ ਕੌਰ ਦਾ ਸਨਮਾਨ
ਭੁੱਚੋ ਮੰਡੀ: ਵਿਧਾਇਕ ਮਾਸਟਰ ਜਗਸੀਰ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਅਤੇ ਸੀਨੀਅਰ ਆਗੂ ਪ੍ਰਿੰਸ ਗੋਲਨ ਨੇ ਗੱਤਕੇ ਦੇ ਕੌਮੀ ਮੁਕਾਬਲਿਆਂ ਵਿੱਚ ਸੋਨ ਤਗਮਾ ਜੇਤੂ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਭੁੱਚੋ ਖੁਰਦ ਦੀ ਖਿਡਾਰਨ ਹਰਮਨਪ੍ਰੀਤ ਕੌਰ ਦਾ ਮਾਰਕੀਟ...
Advertisement
ਭੁੱਚੋ ਮੰਡੀ: ਵਿਧਾਇਕ ਮਾਸਟਰ ਜਗਸੀਰ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਅਤੇ ਸੀਨੀਅਰ ਆਗੂ ਪ੍ਰਿੰਸ ਗੋਲਨ ਨੇ ਗੱਤਕੇ ਦੇ ਕੌਮੀ ਮੁਕਾਬਲਿਆਂ ਵਿੱਚ ਸੋਨ ਤਗਮਾ ਜੇਤੂ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਭੁੱਚੋ ਖੁਰਦ ਦੀ ਖਿਡਾਰਨ ਹਰਮਨਪ੍ਰੀਤ ਕੌਰ ਦਾ ਮਾਰਕੀਟ ਕਮੇਟੀ ਦੇ ਦਫਤਰ ਵਿੱਚ ਸਨਮਾਨਤ ਕੀਤਾ ਅਤੇ ਉਸ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਪ੍ਰਿੰਸ ਗੋਲਨ ਨੇ ਦੱਸਿਆ ਕਿ ਇਹ ਲੜਕੀ ਪੰਜਾਬ ਦੀ ਟੀਮ ਵਿੱਚ ਸ਼ਾਮਲ ਸੀ। ਇਸ ਨੇ ਸੋਨ ਤਗ਼ਮਾ ਜਿੱਤ ਕੇ ਪੰਜਾਬ ਅਤੇ ਜ਼ਿਲ੍ਹਾ ਬਠਿੰਡਾ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਮੌਕੇ ਆਪ ਦੇ ਆਗੂ ਰਿੰਕੂ ਸ਼ਰਮਾ, ਰਾਜਵਿੰਦਰ ਸਿੰਘ ਅਤੇ ਕਮਲਜੀਤ ਕੌਰ ਨੇ ਹਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement
×