ਅਬੋਹਰ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੋਨੀ ਹਾਂਡਾ ਦੇ ਕੰਮ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਤਿੰਨ ਬਲਾਕਾਂ ਦਾ ਇੰਚਾਰਜ ਲਾਇਆ ਹੈ। ਆਪਣੀ ਇਸ ਨਵੀਂ ਨਿਯੁਕਤੀ ’ਤੇ ਗੋਨੀ ਹਾਂਡਾ ਨੇ ਹਲਕਾ ਇੰਚਾਰਜ ਅਰੁਣ ਨਾਰੰਗ, ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਕਾ ਬਰਾੜ ਨੂੰ ਹਲਕਾ ਫ਼ਿਰੋਜ਼ਪੁਰ ਤੋਂ ਵੱਡੀ ਲੀਡ ਦਿਵਾ ਕੇ ਜਿਤਾ ਕੇ ਭੇਜਣਗੇ।