ਸਿਲੰਡਰ ਨੂੰ ਅੱਗ ਲੱਗਣ ਕਾਰਨ ਸਾਮਾਨ ਸੜਿਆ
ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਵਾਰਡ ਨੰਬਰ 13 ਵਿੱਚ ਰਹਿੰਦੇ ਇੱਕ ਪਰਵਾਸੀ ਮਜ਼ਦੂਰ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ। ਪੀੜਤ ਰਕੇਸ਼ ਕੁਮਾਰ ਤੇ ਉਸ ਦੀ ਪਤਨੀ ਸੋਨੀਆ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ। ਅੱਜ...
Advertisement
ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਵਾਰਡ ਨੰਬਰ 13 ਵਿੱਚ ਰਹਿੰਦੇ ਇੱਕ ਪਰਵਾਸੀ ਮਜ਼ਦੂਰ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ। ਪੀੜਤ ਰਕੇਸ਼ ਕੁਮਾਰ ਤੇ ਉਸ ਦੀ ਪਤਨੀ ਸੋਨੀਆ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ। ਅੱਜ ਉਹ ਆਪਣੇ ਵਿੱਚ ਗੈਸ ਚੁੱਲ੍ਹੇ 'ਤੇ ਖਾਣਾ ਬਣਾ ਰਹੇ ਸਨ ਕਿ ਅਚਾਨਕ ਸਿਲੰਡਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ। ਇਕਦਮ ਅੱਗ ਕਮਰੇ ਅੰਦਰ ਫੈਲ ਗਈ ਤੇ ਸਾਰਾ ਸਾਮਾਨ ਅੱਗ ਦੀ ਲਪੇਟ ਵਿੱਚ ਆ ਗਿਆ। ਰੌਲਾ ਸੁਣਕੇ ਆਂਢ-ਗੁਆਂਢ ਤੋਂ ਇਕੱਠੇ ਹੋਏ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਗ਼ਰੀਬ ਪਰਿਵਾਰ ਨੇ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।
Advertisement
Advertisement
×