ਜੰਡਵਾਲਾ ਜੱਟਾਂ ਦੇ ਸਰਕਾਰੀ ਸਕੂਲਾਂ ’ਚੋਂ ਸਾਮਾਨ ਚੋਰੀ
ਪਿੰਡ ਜੰਡਵਾਲਾ ਜੱਟਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਤਾਲੇ ਤੋੜ ਕੇ ਚੋਰਾਂ ਨੇ ਚੋਰੀ ਕੀਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਹੈੱਡਮਾਸਟਰ ਸੰਦੀਪ ਸਿੰਘ ਨੇ ਕਿਹਾ ਕਿ ਛੁੱਟੀਆਂ ਤੋਂ ਬਾਅਦ ਸਾਰਾ ਸਟਾਫ਼ ਘਰ ਚਲਾ ਗਿਆ...
Advertisement
ਪਿੰਡ ਜੰਡਵਾਲਾ ਜੱਟਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਤਾਲੇ ਤੋੜ ਕੇ ਚੋਰਾਂ ਨੇ ਚੋਰੀ ਕੀਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਹੈੱਡਮਾਸਟਰ ਸੰਦੀਪ ਸਿੰਘ ਨੇ ਕਿਹਾ ਕਿ ਛੁੱਟੀਆਂ ਤੋਂ ਬਾਅਦ ਸਾਰਾ ਸਟਾਫ਼ ਘਰ ਚਲਾ ਗਿਆ ਸੀ। ਜਦੋਂ ਉਹ ਦੋ ਦਿਨਾਂ ਬਾਅਦ ਸਕੂਲ ਆਇਆ ਤਾਂ ਉਸ ਨੇ ਦੇਖਿਆ ਕਿ 4 ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ। ਚੋਰਾਂ ਨੇ ਸਰਕਾਰੀ ਸੈਕੰਡਰੀ ਸਕੂਲ ਦੀ ਰਸੋਈ ਵਿੱਚੋਂ ਇੱਕ ਵੱਡਾ ਪਿੱਤਲ ਦਾ ਖਾਣਾ ਪਕਾਉਣ ਵਾਲਾ ਟੱਬ, ਇੱਕ ਸਿਲੰਡਰ ਅਤੇ ਇੱਕ ਭੱਠੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚੋਂ ਇੱਕ ਸਿਲੰਡਰ ਅਤੇ ਇੱਕ ਪਿੱਤਲ ਦਾ ਟੱਬ ਚੋਰੀ ਕਰ ਲਿਆ। ਥਾਣਾ ਇੰਚਾਰਜ ਇੰਸਪੈਕਟਰ ਬ੍ਰਹਮ ਪ੍ਰਕਾਸ਼ ਨੇ ਅਣਪਛਾਤਿਆਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement
×