ਪੱਤਰ ਪ੍ਰੇਰਕ
ਜ਼ੀਰਾ, 4 ਮਈ
ਇੱਥੋਂ ਦੀ ਨਵੀਂ ਤਲਵੰਡੀ ਰੋਡ ਤੋਂ ਇੱਕ ਬੈਟਰੀਆਂ ਵਾਲੀ ਦੁਕਾਨ ਤੋਂ ਪੌਣੇ ਦੋ ਲੱਖ ਰੁਪਏ ਦਾ ਸਾਮਾਨ ਚੋਰੀ ਹੋ ਗਿਆ। ਇਸ ਸਬੰਧੀ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੀ ਦੁਕਾਨ ਬੰਦ ਕਰ ਕੇ ਗਏ ਸਨ, ਪਰ ਅੱਜ ਸਵੇਰ ਸਮੇਂ ਪਤਾ ਲੱਗਾ ਕਿ ਦੁਕਾਨ ਦਾ ਸ਼ਟਰ ਚੁੱਕਿਆ ਹੋਇਆ ਹੈ। ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਨਵੀਆਂ ਪੁਰਾਣੀਆਂ ਬੈਟਰੀਆਂ, ਬੈਟਰੇ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ ਆਟਾ ਚੱਕੀ ਦੀ ਦੁਕਾਨ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ। ਥਾਣਾ ਸਿਟੀ ਜ਼ੀਰਾ ਪੁਲਿਸ ਨੇ ਆ ਕੇ ਮੌਕੇ ਦਾ ਜਾਇਜ਼ਾ ਲਿਆ।