ਸਰਕਾਰ ਨੇ ਬਿੱਲ ਪਾਸ ਕਰਨ ’ਤੇ ਰੋਕ ਲਾਈ: ਹਰਗੋਬਿੰਦ ਕੌਰ
ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਹੈ ਕਿ 2 ਜਨਵਰੀ ਤੋਂ ਸਰਕਾਰ ਨੇ ਖ਼ਜ਼ਾਨੇ ਵਿੱਚੋਂ ਬਿੱਲ ਪਾਸ ਕਰਨ ’ਤੇ ਰੋਕ ਲਾਈ ਹੋਈ ਹੈ, ਜਿਸ ਕਰਕੇ...
ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਹੈ ਕਿ 2 ਜਨਵਰੀ ਤੋਂ ਸਰਕਾਰ ਨੇ ਖ਼ਜ਼ਾਨੇ ਵਿੱਚੋਂ ਬਿੱਲ ਪਾਸ ਕਰਨ ’ਤੇ ਰੋਕ ਲਾਈ ਹੋਈ ਹੈ, ਜਿਸ ਕਰਕੇ ਆਂਗਣਵਾੜੀ ਵਰਕਰ ਤੇ ਹੈਲਪਰ ਮਾਣ-ਭੱਤੇ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਉਪਰੋਂ ਲੋਹੜੀ ਦਾ ਤਿਉਹਾਰ ਹੈ, ਅਜੇ ਤੱਕ ਖ਼ਜ਼ਾਨਿਆਂ ਵਿੱਚੋਂ ਬਿੱਲ ਪਾਸ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਡੀਆਂ-ਵੱਡੀਆਂ ਟਾਹਰਾਂ ਮਾਰ ਰਹੀ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ’ਚ ਅਸਫ਼ਲ ਸਿੱਧ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ ’ਤੇ ਲੱਖਾਂ ਕਰੋੜ ਰੁਪਏ ਦਾ ਕਰਜ਼ਾ ਚੜ੍ਹਾਉਣ ਤੋਂ ਬਾਅਦ ਵੀ ਸਰਕਾਰ ਕੋਲ ਖ਼ਜ਼ਾਨੇ ਵਿੱਚ ਤਨਖਾਹਾਂ ਨੂੰ ਦੇਣ ਲਈ ਪੈਸੇ ਨਹੀਂ। ਹਰਗੋਬਿੰਦ ਕੌਰ ਨੇ ਤਮੰਗ ਕੀਤੀ ਕਿ ਸਰਕਾਰ ਖ਼ਜ਼ਾਨੇ ਤੋਂ ਤੁਰੰਤ ਰੋਕ ਹਟਾਈ ਜਾਵੇ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰੇ, ਤਾਂ ਜੋ ਉਨ੍ਹਾਂ ਦੇ ਬੱਚੇ ਲੋਹੜੀ ਦੇ ਤਿਉਹਾਰ ਨੂੰ ਖੁਸ਼ੀਆਂ ਨਾਲ ਮਨਾ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਸਾਰੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹਾਂ ਟਾਈਮ ਸਿਰ ਦੇਣੀਆਂ ਯਕੀਨੀ ਬਣਾਵੇ।

