DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਫਾਈ ਸੇਵਕਾਂ ਦੀਆਂ ਮੰਗਾਂ ਅੱਗੇ ਝੁਕੀ ਸਰਕਾਰ: ਨਗਰ ਕੌਂਸਲ ਪ੍ਰਧਾਨ ਨੇ ਮੂੰਹ ਮਿੱਠਾ ਕਰਵਾ ਕੇ ਕੰਮ ਸ਼ੁਰੂ ਕਰਵਾਇਆ

ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਸਨ, ਜਿਸ ਕਾਰਨ ਸ਼ਹਿਰ ਦੇ ਹਾਲਾਤ ਕੂੜੇ-ਕਰਕਟ ਅਤੇ ਸੀਵਰੇਜ ਦੇ ਪਾਣੀ ਕਾਰਨ ਬਦ ਤੋਂ ਬਦਤਰ ਹੋ ਗਏ ਸਨ ਅਤੇ ਸ਼ਹਿਰ ਵਾਸੀਆਂ ਨੂੰ...

  • fb
  • twitter
  • whatsapp
  • whatsapp
featured-img featured-img
ਸਫਾਈ ਸੇਵਕਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਗਰ ਕੌਂਸਲ ਪ੍ਰਧਾਨ ਬਲਜੀਤ ਬਾਸੀ ਅਤੇ ਹੋਰ ਸਾਥੀ। ਫ਼ੋਟੋ: ਰੋਹਿਤ ਗੋਇਲ
Advertisement

ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਸਨ, ਜਿਸ ਕਾਰਨ ਸ਼ਹਿਰ ਦੇ ਹਾਲਾਤ ਕੂੜੇ-ਕਰਕਟ ਅਤੇ ਸੀਵਰੇਜ ਦੇ ਪਾਣੀ ਕਾਰਨ ਬਦ ਤੋਂ ਬਦਤਰ ਹੋ ਗਏ ਸਨ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਫਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸੂਬੇ ਦੇ ਖਰਾਬ ਹੋ ਰਹੇ ਹਾਲਾਤਾਂ ਨੂੰ ਦੇਖਦਿਆਂ ਬੀਤੇ ਦਿਨੀਂ ਸਰਕਾਰ ਨੇ ਸਫਾਈ ਸੇਵਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ, ਜਿਸ ਤੋਂ ਬਾਅਦ ਸਫਾਈ ਸੇਵਕਾਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ।

ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਲੱਡੂ ਖੁਆ ਕੇ ਕੰਮ ਦੀ ਸ਼ੁਰੂਆਤ

Advertisement

ਇਸੇ ਲੜੀ ਤਹਿਤ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ ਮੀਤ ਪ੍ਰਧਾਨ ਮਨੀਸ਼ ਗਰਗ ਨੇ ਸਮੂਹ ਕੌਂਸਲਰਾਂ ਸਮੇਤ ਸਫਾਈ ਸੇਵਕਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਫਾਈ ਸੇਵਕਾਂ ਦੇ ਪ੍ਰਧਾਨ ਰਾਜਕੁਮਾਰ ਰਫ਼ੀ, ਚੇਅਰਮੈਨ ਰਾਜਕੁਮਾਰ ਕਾਂਗੜਾ ਅਤੇ ਅਜੇ ਕੁਮਾਰ ਨੇ ਕਿਹਾ ਕਿ ਉਹ ਸ਼ਹਿਰ ਦੀ ਦਿੱਖ ਸਵਾਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ, ਸਗੋਂ ਸ਼ਹਿਰ ਨੂੰ ਪਹਿਲਾਂ ਵਾਂਗ ਹੀ ਸਾਫ਼-ਸੁਥਰਾ ਬਣਾ ਕੇ ਲੋਕਾਂ ਨੂੰ ਕੂੜੇ ਦੇ ਢੇਰਾਂ ਅਤੇ ਸੀਵਰੇਜ ਦੇ ਪਾਣੀ ਤੋਂ ਛੁਟਕਾਰਾ ਦਿਵਾਉਣਗੇ।

Advertisement

ਮੌਜੂਦ ਪਤਵੰਤੇ ਅਤੇ ਸਟਾਫ਼

ਇਸ ਮੌਕੇ ਕੌਂਸਲਰ ਧਰਮਪਾਲ ਸ਼ਰਮਾ, ਕੌਂਸਲਰ ਰਣਜੀਤ ਸਿੰਘ ਲਾਡੀ, ਕੌਂਸਲਰ ਹੈਪੀ ਸਿੰਘ, ਦੀਪਕ ਕੁਮਾਰ ਗੱਗ, ਵਿਨੋਦ ਕਾਲਾ, ਮੇਲਾ ਕਾਲੀਆ, ਅੰਕਿਤ ਸਿੰਗਲਾ, ਹੈਪੀ ਸਿੰਘ ਆਦਿ ਤੋਂ ਇਲਾਵਾ ਨਗਰ ਕੌਂਸਲ ਦਾ ਸਮੁੱਚਾ ਸਟਾਫ਼ ਅਤੇ ਸਫਾਈ ਕਰਮਚਾਰੀ ਮੌਜੂਦ ਸਨ।

Advertisement
×