ਸਰਕਾਰ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਚਨਬੱਧ: ਜੀਦਾ
ਬਠਿੰਡਾ: ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਨੰਬਰ...
Advertisement
ਬਠਿੰਡਾ: ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਨੰਬਰ 4 ਅਤੇ 5 ਵਿੱਚ ਅਜਿਹਾ ਹੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਤੋਂ ਇਲਾਵਾ ਵਧੀਆ ਮਾਹੌਲ ਸਿਰਜ ਕੇ ਚੰਗੇਰਾ ਭਵਿੱਖ ਦੇਣ ਲਈ ਵੀ ਵਚਨਬੱਧ ਹੈ। ਚੇਅਰਮੈਨ ਜੀਦਾ ਨੇ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਆ। ਦੋਵੇਂ ਥਾਵਾਂ ’ਤੇ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×