ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕਾਂ ਦੀ ਮਦਦ ਲਈ ਵਚਨਬੱਧ ਸਰਕਾਰ: ਸਿੱਧੂ

ਨਿੱਜੀ ਪੱਤਰ ਪ੍ਰੇਰਕ ਰਾਮਪੁਰਾ ਫੂਲ, 17 ਜੁਲਾਈ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਇੱਥੇ ਨਵੀਂ ਅਨਾਜ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਮੱਕੀ ਦੇ ਅਚਾਰ ਦੇ ਦੋ ਟਰੱਕਾਂ ਨੂੰ ਹਲਕਾ ਦੇ ਵਾਸੀਆਂ ਦੇ ਸਹਿਯੋਗ ਨਾਲ ਰਵਾਨਾ ਕੀਤਾ। ਇਸ ਮੌਕੇ ਸਿੱਧੂ...
ਟਰੱਕਾਂ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਬਲਕਾਰ ਸਿੱਧੂ।
Advertisement

ਨਿੱਜੀ ਪੱਤਰ ਪ੍ਰੇਰਕ

ਰਾਮਪੁਰਾ ਫੂਲ, 17 ਜੁਲਾਈ

Advertisement

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਇੱਥੇ ਨਵੀਂ ਅਨਾਜ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਮੱਕੀ ਦੇ ਅਚਾਰ ਦੇ ਦੋ ਟਰੱਕਾਂ ਨੂੰ ਹਲਕਾ ਦੇ ਵਾਸੀਆਂ ਦੇ ਸਹਿਯੋਗ ਨਾਲ ਰਵਾਨਾ ਕੀਤਾ। ਇਸ ਮੌਕੇ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਹੜ੍ਹਾਂ ਕਾਰਨ ਜਾਨ-ਮਾਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਲੋਕਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਦਾ ਭਰੋਸਾ ਵੀ ਦਿਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੁਸ਼ਕਿਲ ਘੜੀ ਵਿਚ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਤੇ ਸਰਕਾਰ ਵੱਲੋਂ ਕੀਤੇ ਅਗੇਤੇ ਪ੍ਰਬੰਧਾਂ ਕਾਰਨ ਹੀ ਵੱਡਾ ਨੁਕਸਾਨ ਹੋਣ ਤੋਂ ਬਚਿਆ ਹੈ। ਮਨੁੱਖੀ ਆਬਾਦੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਸ ਮੌਕੇ ‘ਆਪ’ ਆਗੂਆਂ ਤੋਂ ਇਲਾਵਾ ਵਰਕਰ ਤੇ ਆਮ ਲੋਕ ਹਾਜ਼ਰ ਸਨ।

Advertisement
Tags :
ਸਰਕਾਰਸਿੱਧੂਲੋਕਾਂਵਚਨਬੱਧ:
Show comments