ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਚਨਵੱਧ: ਅਰੋੜਾ
ਪੰਜਾਬ ਸਰਕਾਰ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਇਨ੍ਹਾਂ ਗੱਲਾਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਸਮਾਗਮ ਦੌਰਾਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਹੀਆਂ। ਕੈਬਨਿਟ ਮੰਤਰੀ ਕਿਹਾ ਕਿ ਵਪਾਰ ਨੂੰ ਉਤਸ਼ਾਹਿਤ ਕਰਨ ਕਰਨ ਲਈ ਜਲਦੀ ਹੀ ਮੁਹਾਲੀ,...
Advertisement
ਪੰਜਾਬ ਸਰਕਾਰ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਇਨ੍ਹਾਂ ਗੱਲਾਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਸਮਾਗਮ ਦੌਰਾਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਹੀਆਂ। ਕੈਬਨਿਟ ਮੰਤਰੀ ਕਿਹਾ ਕਿ ਵਪਾਰ ਨੂੰ ਉਤਸ਼ਾਹਿਤ ਕਰਨ ਕਰਨ ਲਈ ਜਲਦੀ ਹੀ ਮੁਹਾਲੀ, ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਪ੍ਰਦਰਸ਼ਨੀ-ਕਮ-ਕਨਵੈਨਸ਼ਨ ਸੈਂਟਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਨੇ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਦੇ ਅਪਗ੍ਰੇਡ ਲਈ 100 ਕਰੋੜ ਰੁਪਏ ਅਲਾਟ ਕੀਤੇ ਹਨ, ਜਿਨ੍ਹਾਂ ’ਚੋਂ 70 ਕਰੋੜ ਰੁਪਏ ਦੇ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਬਾਕੀ 30 ਕਰੋੜ ਰੁਪਏ ਪ੍ਰਕਿਰਿਆ ਅਧੀਨ ਹਨ।
Advertisement
Advertisement
×