ਪੱਤਰ ਪ੍ਰੇਰਕ
ਭੁੱਚੋ ਮੰਡੀ, 20 ਅਪਰੈਲ
ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਦੀ ਪ੍ਰਧਾਨਗੀ ਹੇਠ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੇ ਆਜ਼ਾਦੀ ਦੀ 75 ਵੀਂ ਵਰ੍ਹੇਗੰਡ ’ਤੇ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਮਨਾ ਕੇ ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਦੇ ਸੰਘਰਸ਼ੀ ਪੰਨਿਆਂ ਤੋਂ ਜਾਣੂ ਕਰਵਾਇਆ ਹੈ।
ਦਿਆਲ ਸਿੰਘ ਸੋਢੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਮਹੋਤਸਵ ਤਹਿਤ ਮੰਤਰਾਲਿਆਂ ਅਤੇ ਵਿਭਾਗਾਂ ਵੱਲੋਂ 8,616 ਪ੍ਰੋਗਰਾਮ, ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ 9,516, ਪ੍ਰੋਗਰਾਮ ਕਰਵਾਏ ਜਾਣਗੇ।