DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੇਡਾਂ ਨੂੰ ਤਰਜੀਹ ਦੇ ਰਹੀ ਹੈ ਸਰਕਾਰ: Gurmit Singh Meet Hayer

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਹਲਕਾ ਮਹਿਲ ਕਲਾਂ ਵਿੱਚ ਪੈਂਦੇ ਆਪਣੇ ਜੱਦੀ ਪਿੰਡ ਕੁਰੜ ਵਿੱਚ ਅਨਾਜ ਮੰਡੀ ਨੇੜੇ ਪੰਚਾਇਤ ਦੀ ਚਾਰ ਏਕੜ ਜ਼ਮੀਨ ਵਿੱਚ 94 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਪੇਂਡੂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ...

  • fb
  • twitter
  • whatsapp
  • whatsapp
featured-img featured-img
ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ।
Advertisement

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਹਲਕਾ ਮਹਿਲ ਕਲਾਂ ਵਿੱਚ ਪੈਂਦੇ ਆਪਣੇ ਜੱਦੀ ਪਿੰਡ ਕੁਰੜ ਵਿੱਚ ਅਨਾਜ ਮੰਡੀ ਨੇੜੇ ਪੰਚਾਇਤ ਦੀ ਚਾਰ ਏਕੜ ਜ਼ਮੀਨ ਵਿੱਚ 94 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਪੇਂਡੂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਖੇਡ ਮੰਤਰੀ ਸਨ ਤਾਂ ਖੇਡਾਂ ਦਾ ਬਜਟ 147 ਕਰੋੜ ਰੁਪਏ ਸੀ, ਜਿਸ ਨੂੰ ਵਧਾ ਕੇ 1800 ਕਰੋੜ ਰੁਪਏ ਕੀਤਾ ਗਿਆ ਹੈ। ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ। ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਤੇ ਪਿੰਡ ਦੇ ਸਰਪੰਚ ਸੁਖਵਿੰਦਰ ਦਾਸ ਬਾਵਾ ਨੇ ਮੀਤ ਹੇਅਰ ਅਤੇ ਕੁਲਵੰਤ ਸਿੰਘ ਪੰਡੋਰੀ ਦਾ ਸਵਾਗਤ ਤੇ ਧੰਨਵਾਦ ਕੀਤਾ।

ਇਸ ਮੌਕੇ ਪੰਚ ਹਰਜੀਤ ਸਿੰਘ, ਸੁਖਚੈਨ ਸਿੰਘ, ਕਮਲਦੀਪ ਸਿੰਘ, ਪਿਆਰਾ ਸਿੰਘ, ਹਬੀਬ ਮੁਹੰਮਦ, ਸੁਖਵਿੰਦਰ ਕੌਰ, ਮਨਜੀਤ ਕੌਰ, ਰਣਜੀਤ ਕੌਰ ਸਿੱਧੂ ਅਤੇ ਬੇਅੰਤ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement
×