ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਯਤਨਸ਼ੀਲ: ਬੁੱਧ ਰਾਮ

ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼...
ਦਾਤੇਵਾਸ ਵਿੱਚ ਨਸ਼ਿਆਂ ਖ਼ਿਲਾਫ਼ ਸਹੁੰ ਚੁਕਵਾਉਂਦੇ ਹੋਏ ਵਿਧਾਇਕ ਬੁੱਧ ਰਾਮ।
Advertisement

ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਲੋਕਾਂ ਦਾ ਅੰਦੋਲਨ ਹੈ। ਉਹ ਹਲਕੇ ਦੇ ਪਿੰਡ ਰੱਲੀ, ਦਾਤੇਵਾਸ, ਬਰ੍ਹੇ, ਜਲਵੇੜਾ, ਸੰਗਰੇੜੀ ਅਤੇ ਚੱਕ ਅਲੀਸ਼ੇਰ ਵਿੱਚ ਨਸ਼ਾ ਮੁਕਤੀ ਯਾਤਰਾ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਘਰ-ਘਰ ਜਾ ਕੇ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਤਹਿਤ ਹਰ ਨਾਗਰਿਕ ਨੂੰ ਨਸ਼ਾ ਨਾ ਕਰਨ ਅਤੇ ਨਾ ਹੀ ਵਿਕਣ ਦੇਣ ਲਈ ਸਹੁੰ ਚੁਕਾਈ ਜਾ ਰਹੀ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਨਸ਼ੇ ਦੇ ਵਪਾਰੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਰ ਪਿੰਡ ਪੱਧਰ ’ਤੇ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਰਗਰਮ ਅਤੇ ਤੰਦਰੁਸਤ ਰੱਖਣ ਲਈ ਖੇਡ ਦੇ ਮੈਦਾਨ ਅਤੇ ਜਿਮ ਸਰਕਾਰ ਵੱਲੋਂ ਬਣਾਏ ਜਾ ਰਹੇ ਹਨ। ਉੁਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਹੁਣ ਜਨ ਅੰਦੋਲਨ ਬਣ ਚੁੱਕਾ ਹੈ, ਜਿੱਥੇ ਪੁਲੀਸ ਪ੍ਰਸ਼ਾਸਨ ਤੇ ਆਮ ਜਨਤਾ ਮਿਲ ਕੇ ਕੰਮ ਕਰ ਰਹੇ ਹਨ। ਨਸ਼ਿਆਂ ਦੀ ਉਪਲਬਧਤਾ ਵਿੱਚ ਭਾਵੇਂ 80 ਫ਼ੀਸਦੀ ਕਮੀ ਆਈ ਹੈ, ਪਰ ਸਰਕਾਰ ਮੰਨਦੀ ਹੈ ਕਿ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਸਮਾਜਿਕ ਭਾਗੀਦਾਰੀ ਅਹਿਮ ਹੈ।

Advertisement

ਇਸ ਮੌਕੇ ਪ੍ਰੀਤ ਗਿੱਲ ਬਰ੍ਹੇ, ਸਤੀਸ਼ ਸਿੰਗਲਾ, ਰਣਜੀਤ ਫ਼ਰੀਦਕੇ, ਡੀਐੱਸਪੀ ਸਿਕੰਦਰ ਸਿੰਘ, ਐੱਸਐੱਚਓ ਅਮਰੀਕ, ਅਮਰੀਕ ਸਿੰਘ, ਹੈਰੀ ਗਿੱਲ, ਪਰਸ਼ੋਤਮ ਸਿੰਘ, ਗਮਦੂਰ ਸਿੰਘ, ਜਿੰਦਰ ਸਿੰਘ, ਬਲਵਾਨ ਸਿੰਘ ਵੀ ਮੌਜੂਦ ਸਨ।

Advertisement