ਸਕੂਲਾਂ ਦੇ ਬੁਨਿਆਦੀ ਢਾਂਚੇ ਤੇ ਨਵੀਨੀਕਰਨ ਲਈ ਸਰਕਾਰ ਯਤਨਸ਼ੀਲ: ਬੁੱਧ ਰਾਮ
ਪ੍ਰਾਇਮਰੀ ਸਕੂਲ ਬੋਹਾ ਵਿੱਚ 9.55 ਲੱਖ ਰੁਪਏ ਦੀ ਲਾਗਤ ਬਣਨ ਵਾਲੇ ਕਮਰੇ ਦੀ ਨੀਂਹ ਰੱਖੀ
Advertisement
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਸਕੇ। ਉਹ ਅੱਜ ਗਾਦੜ ਪੱਤੀ ਬੋਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਨਵੇਂ ਕਮਰੇ ਦੀ ਉਸਾਰੀ ਦੀ ਨੀਂਹ ਰੱਖਣ ਦੀ ਸ਼ੁਰੂਆਤ ਕਰਵਾਉਣ ਮੌਕੇ ਸੰਬੋਧਨ ਕਰ ਰਹੇ ਸਨ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਹਾਲ ਹੀ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਜ਼ਰੀਏ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਦੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹੈਡ ਟੀਚਰ ਹਰਬੰਸ ਸਿੰਘ, ਕਮਲਜੀਤ ਬਾਵਾ ਪ੍ਰਧਾਨ, ਜੱਗਾ ਸਿੰਘ, ਲਖਵੀਰ ਲੱਖੀ, ਨੈਬ ਸਿੰਘ ਤੇ ਕੁਲਵੰਤ ਸਿੰਘ ਵੀ ਮੌਜੂਦ ਸਨ।
Advertisement
Advertisement
×