DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Government ITI: ਆਈ ਟੀ ਆਈ ਦਾ ਜਿੰਦਰਾ ਤੋੜਿਆ

ਸਰਕਾਰੀ ਆਈ ਟੀ ਆਈ ਫਾਜ਼ਿਲਕਾ ਦੀ ਜ਼ਮੀਨ ’ਤੇ ਕੀਤੇ ਕਬਜ਼ੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੀ ਅਗਵਾਈ ਵਿੱਚ ਸਾਂਝੇ ਰੂਪ ਵਿੱਚ ਸਰਕਾਰੀ ਆਈ ਟੀ ਆਈ ਵਿੱਚ ਰੋਸ ਰੈਲੀ ਕਰਨ ਉਪਰੰਤ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਬਜ਼ਾਧਾਰੀਆਂ ਵੱਲੋਂ...

  • fb
  • twitter
  • whatsapp
  • whatsapp
featured-img featured-img
ਸਰਕਾਰੀ ਆਈ ਟੀ ਆਈ ’ਤੇ ਕਬਜ਼ੇ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਵਿਦਿਆਰਥੀ।
Advertisement

ਸਰਕਾਰੀ ਆਈ ਟੀ ਆਈ ਫਾਜ਼ਿਲਕਾ ਦੀ ਜ਼ਮੀਨ ’ਤੇ ਕੀਤੇ ਕਬਜ਼ੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੀ ਅਗਵਾਈ ਵਿੱਚ ਸਾਂਝੇ ਰੂਪ ਵਿੱਚ ਸਰਕਾਰੀ ਆਈ ਟੀ ਆਈ ਵਿੱਚ ਰੋਸ ਰੈਲੀ ਕਰਨ ਉਪਰੰਤ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਬਜ਼ਾਧਾਰੀਆਂ ਵੱਲੋਂ ਲਾਏ ਜਿੰਦਰੇ ਨੂੰ ਤੋੜ ਦਿੱਤਾ ਗਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਾਰਚ ਕਰ ਕੇ ਏ ਡੀ ਸੀ ਫਾਜ਼ਿਲਕਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਆਈ ਟੀ ਆਈ ਉੱਪਰ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਨੌਜਵਾਨ ਭਾਰਤ ਸਭਾ ਵੱਲੋਂ ਵਿਦਿਆਰਥੀਆਂ ਦੀ ਇਸ ਲੜਾਈ ਦਾ ਸਮਰੱਥਨ ਦਿੱਤਾ ਗਿਆ।

ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫਾਜ਼ਿਲਕਾ, ਜ਼ਿਲ੍ਹਾ ਆਗੂ ਦਿਲਕਰਨ ਰਤਨਪੁਰਾ, ਵਿਦਿਆਰਥੀ ਆਗੂ ਕੁਲਵੰਤ ਮੁਹਾਰਸੋਨਾ ਤੇ ਆਲ ਇੰਡਿਆ ਸਟੂਡੈਂਟ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੁਵਾਲਾ, ਜ਼ਿਲ੍ਹਾ ਸਕੱਤਰ ਸਟਾਲਿਨਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਿਆਸੀ ਸ਼ਹਿ ਉੱਪਰ ਸਰਕਾਰੀ ਆਈ ਟੀ ਆਈ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੰਜਾਬ ਸਰਕਾਰ ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤਹਿਤ ਸਰਕਾਰੀ ਸੰਸਥਾਵਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜੋ ਨਿੰਦਣਯੋਗ ਹੈ।

Advertisement

ਇਸ ਮੌਕੇ ਆਈ ਟੀ ਆਈ ਦੇ ਵਿਦਿਆਰਥੀ ਸੋਨੀਆ ਤੇ ਸੰਜਨਾ ਅਤੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰਸੋਨਾ, ਜੋਤੀ, ਕੋਮਲ, ਵਿੱਕੀ, ਕੰਵਲ, ਅਨਿਲ, ਸੰਜੀਵ ਅਤੇ ਹੋਰ ਵੀ ਵਿਦਿਆਰਥੀ ਹਾਜ਼ਰ ਸਨ।

Advertisement

Advertisement
×