ਪਿੰਡਾਂ ਤੇ ਸ਼ਹਿਰਾਂ ਦੇ ਸੁੰਦਰੀਕਰਨ ਲਈ ਸਰਕਾਰ ਯਤਨਸ਼ੀਲ: ਢੋਸ
ਵਿਧਾਇਕ ਨੇ ਸੜਕ ’ਤੇ ਪ੍ਰੀਮਿਕਸ ਦਾ ਕੰਮ ਸ਼ੁਰੂ ਕਰਵਾਇਆ
Advertisement
ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਹਲਕੇ ਦੇ ਪਿੰਡ ਕੜਿਆਲ ਤੋਂ ਸਰਕਾਰੀ ਕਾਲਜ ਧਰਮਕੋਟ ਤੱਕ ਸੜਕ ਦੇ 2.98 ਕਿਲੋਮੀਟਰ ਹਿੱਸੇ ਉਪਰ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਸੜਕ ਦੇ ਇਸ ਹਿੱਸੇ ਉੱਤੇ 35.98 ਲੱਖ ਰੁਪਏ ਦੀ ਰਾਸ਼ੀ ਖਰਚ ਆਵੇਗੀ। ਇਸ ਮੌਕੇ ਵਿਧਾਇਕ ਢੋਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸੁੰਦਰੀਕਰਨ ਤੇ ਸਾਰੀਆਂ ਲੋੜੀਦੀਆਂ ਸਹੂਲਤਾਂ ਦੇਣ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਜ਼ੋਰਸ਼ੋਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਵਿੱਚ ਹਲਕੇ ਦੇ ਪਿੰਡਾਂ ਦੀ ਦਸ਼ਾ ਅਤੇ ਦਿਸ਼ਾ ਪੂਰੀ ਤਰ੍ਹਾਂ ਬਦਲ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ।
Advertisement
Advertisement