ਬੋਹਾ: ਇੱਥੇ ਆਮ ਆਦਮੀ ਪਾਰਟੀ ਵੱਲੋਂ ਇਕ ਪਬਲਿਕ ਮੀਟਿੰਗ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਅਰਵਿਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਦਿੱਤੀਆਂ ਗਾਰੰਟੀ ਸਕੀਮਾਂ ਤੋਂ ਲੋਕ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦੀ ਤੇਜ਼ ਰਫਤਾਰ ਤਰੱਕੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਝੂਠਿਆਂ ਦੀ ਸਰਕਾਰ ਚੱਲ ਰਹੀ ਹੈ। ਇਸ ਮੌਕੇ ਜਨਰਲ ਸਕੱਤਰ ਸੁਖਵਿੰਦਰ ਸਿੰਘ, ਕਰਮਜੀਤ ਸਿੰਘ ਫੌਜੀ, ਸਿੰਘ ਟਹਿਲ ਸਿੰਘ, ਭੋਲੀ ਸਰਪੰਚ ਤੇ ਗੁਰਤੇਜ ਸਿੰਘ ਤੇਜੀ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ