ਬਰੇਟਾ: ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਬਰੇਟਾ ਦੀ ਇੱਕਤਰਤਾ ਪ੍ਰਧਾਨ ਬਾਲ ਕ੍ਰਿਸ਼ਨ ਕਟੌਦੀਆ ਦੀ ਪ੍ਰਧਾਨਗੀ ਹੇਠ ਅਗਰਵਾਲ ਧਰਮਸ਼ਾਲਾ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨ ਜੰਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਗਈ। ਮੀਟਿੰਗ ਵਿੱਚ ਬਾਬੂ ਰਾਮ, ਗੁਰਦੀਪ ਸਿੰਘ, ਰੁਲਦੂ ਰਾਮ ਤੇ ਸਰਦੂਲ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
-ਪੱਤਰ ਪ੍ਰੇਰਕ