DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ: ਚੌਟਾਲਾ

ਸਾਬਕਾ ੳੁਪ ਮੰਤਰੀ ਨੇ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਕੀਤੀਆਂ

  • fb
  • twitter
  • whatsapp
  • whatsapp
featured-img featured-img
ਜਨਤਕ ਮੀਟਿੰਗ ਕਰਦੇ ਹੋਏ ਦੁਸ਼ਿਅੰਤ ਚੌਟਾਲਾ।
Advertisement

ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਏਲਨਾਬਾਦ ਹਲਕੇ ਦੇ ਪਿੰਡਾਂ ਮਾਧੋਸਿੰਘਾਨਾ, ਉਮੇਦਪੁਰਾ, ਮਹਿਨਾਖੇੜਾ, ਪੋਹੜਕਾ, ਮੁਮੇਰਾ, ਕਾਸ਼ੀ ਕਾ ਬਾਸ, ਬੇਹਰਵਾਲਾ, ਕਰਮਸ਼ਾਨਾ, ਖਾਰੀ ਸੁਰੇਰਾ, ਮਿੱਠੀ ਸੁਰੇਰਾ ਵਿੱਚ ਜਨਤਕ ਮੀਟਿੰਗਾਂ ਕੀਤੀਆਂ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਿਰਸਾ ਅਤੇ ਫਤਿਹਾਬਾਦ ਵਿੱਚ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਦੀ ਹਾਲਤ ਬਹੁਤ ਭਿਆਨਕ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਸੋਕੇ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ। ਦੁਸ਼ਿਅੰਤ ਚੌਟਾਲਾ ਨੇ ਹਰਿਆਣਾ ਵਿੱਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਬਾਰੇ ਕਿਹਾ ਕਿ ਸਰਕਾਰ ਨੂੰ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੂਰੇ ਹਰਿਆਣਾ ਵਿੱਚ ਸਥਿਤੀ ਭਿਆਨਕ ਹੈ। ਅੱਜ ਹਰਿਆਣਾ ਵਿੱਚ ਸਫਾਈ ਕਰਮਚਾਰੀ ਹੜਤਾਲ ’ਤੇ ਹਨ ਤਾਂ ਪਟਵਾਰੀਆਂ, ਬਿਜਲੀ ਨਿਗਮ ਦੇ ਕਰਮਚਾਰੀਆਂ ਅਤੇ ਰੋਡਵੇਜ਼ ਕਰਮਚਾਰੀਆਂ ਦੇ ਵਿਰੋਧ ਪ੍ਰਦਰਸ਼ਨ ਵੀ ਜਾਰੀ ਹਨ ਪਰ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਪਣੇ ਗੁਣਗਾਨ ਕਰ ਰਹੀ ਹੈ। ਚੌਟਾਲਾ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਦਿਨੋਂ ਦਿਨ ਵਧ ਰਹੀ ਹੈ। ਨੌਜਵਾਨਾਂ ਨੂੰ ਢੁਕਵਾਂ ਰੁਜ਼ਗਾਰ ਨਹੀਂ ਮਿਲ ਰਿਹਾ ਹੈ। ਰੁਜ਼ਗਾਰ ਦੀ ਇਹ ਘਾਟ ਤੇਜ਼ੀ ਨਾਲ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਕਾਰਨ ਬਣ ਰਹੀ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਵਿੱਚ ਹਰ ਨਾਗਰਿਕ ਅਤੇ ਜਨ ਪ੍ਰਤੀਨਿਧੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਵਿਰੋਧ ਕਰਨ ਦਾ ਪੂਰਾ ਅਧਿਕਾਰ ਹੈ ਪਰ ਮੁੱਖ ਮੰਤਰੀ ਅਤੇ ਉਨ੍ਹਾਂ ਦਾ ਪੂਰਾ ਮੰਤਰੀ ਮੰਡਲ ਸਦਨ ਵਿੱਚ ਚਰਚਾ ਤੋਂ ਪੂਰੀ ਤਰ੍ਹਾਂ ਬਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਿਛਲੀ ਸਰਕਾਰਾਂ ਨੂੰ ਦੋਸ਼ੀ ਠਹਿਰਾਉਣਾ ਮੁੱਖ ਮੰਤਰੀ ਦੀ ਸਫਲਤਾ ਨਹੀਂ ਹੈ ਸਗੋਂ ਇਹ ਉਨ੍ਹਾਂ ਦੀ ਸਪੱਸ਼ਟ ਅਸਫਲਤਾ ਹੈ ਜਿਸਨੂੰ ਸੂਬੇ ਦਾ ਹਰ ਨਾਗਰਿਕ ਭਲੀਭਾਂਤ ਸਮਝਦਾ ਹੈ। ਇਸ ਮੌਕੇ ਅਨੇਕ ਪਾਰਟੀ ਨੇਤਾ ਅਤੇ ਵਰਕਰ ਉਨ੍ਹਾਂ ਨਾਲ ਮੌਜੂਦ ਸਨ।

Advertisement
Advertisement
×