ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੇ ਮਸਲੇ ਹੱਲ ਕਰੇ ਸਰਕਾਰ: ਸੰਘਾ
ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਸੰਘਾ ਨੇ ਸੰਗਠਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਪ੍ਰੈੱਸ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੂੰ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਸਲੇ ਪਹਿਲ ਦੇ ਆਧਾਰ...
ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਸੰਘਾ ਨੇ ਸੰਗਠਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਪ੍ਰੈੱਸ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੂੰ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨੇ ਚਾਹੀਦੇ ਹਨ ਜਿਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਉਮਰਾਂ ਲੇਖੇ ਲਾਈਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੇ ਵ ਆਪਣੇ ਪੁਰਖਿਆਂ ਵੱਲੋਂ ਆਜ਼ਾਦੀ ਦੇ ਸੰਘਰਸ਼ ਵਿੱਚ ਕੱਟੀਆਂ ਜੇਲ੍ਹਾਂ ਦੌਰਾਨ ਔਕੜਾਂ ਨੂੰ ਹੱਡੀਂ ਹੰਢਾਇਆ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਹਿਲਾਂ ਵਾਲਾ 5 ਫੀਸਦੀ ਰਾਖਵਾਂਕਰਨ ਕੋਟਾ ਬਹਾਲ ਕੀਤਾ ਜਾਵੇ। ਉਨ੍ਹਾਂ ਸੁਤੰਤਰਤਾ ਸੈਨਾਨੀ ਪਰਿਵਾਰਾਂ ਨੂੰ ਖੇਤੀ ਲਈ ਮੋਟਰ ਕੁਨੈਕਸ਼ਨ ਤੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਸੁਚਾਰੂ ਤੇ ਸੁਖਾਵੇਂ ਰੂਪ ਵਿੱਚ ਲਾਗੂ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਮ ਸਵਰਨ ਲੱਖੇਵਾਲੀ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬਰਾੜ, ਸੁਖਮੰਦਰ ਸਿੰਘ ਬੇਦੀ, ਗੁਰਦਿੱਤ ਸਿੰਘ ਖੂਨਣ ਖੁਰਦ, ਡਾ. ਹਰਿੰਦਰਪਾਲ ਸਿੰਘ ਮਹਿਰੋਂ, ਰੂਪ ਸਿੰਘ ਬਰਗਾੜੀ ਤੇ ਅਮਰਜੀਤ ਸਿੰਘ ਬੁੱਟਰ ਵੀ ਮੌਜੂਦ ਸਨ।

