ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਨਗਰ ਮਲੂਕਾ, ਕੋਠਾ ਗੁਰੂ ਅਤੇ ਭਾਈ ਰੂਪਾ ਵਿੱਚ ਸੜਕਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਨਗਰ ਪੰਚਾਇਤ ਮਲੂਕਾ, ਕੋਠਾ ਗੁਰੂ ਅਤੇ ਭਾਈ ਰੂਪਾ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸੜਕਾਂ ਦੇ ਨਿਰਮਾਣ ਲਈ 10 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਕਾਰਜ ਤਹਿਤ ਇਨ੍ਹਾਂ ਪਿੰਡਾਂ ਦੀਆਂ ਫਿਰਨੀਆਂ ਚੌੜੀਆਂ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਇਸ ਕਾਰਜ ਲਈ ਸੂਬਾ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਬੂਟਾ ਸਿੰਘ ਢਿੱਲੋਂ, ਪ੍ਰਧਾਨ ਜਗਸੀਰ ਸਿੰਘ ਮਲੂਕਾ, ਸਰਪੰਚ ਪਾਲਾ ਸਿੰਘ ਢਿੱਲੋਂ, ਲੱਖਾ ਮਲੂਕਾ, ਕਾਲਾ ਪ੍ਰਧਾਨ ਕੋਠਾ ਗੁਰੂ, ਰੇਸ਼ਮ ਸਿੰਘ ਮਲੂਕਾ, ਕੌਂਸਲਰ ਸੁਖਜੀਤ ਕੌਰ ਭੱਠਲ ਅਤੇ ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।

