ਪੱਤਰ ਪ੍ਰੇਰਕ
ਭਗਤਾ ਭਾਈ, 22 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਨੇ ਨਕਲੀ ਬੀਜ ਤੇ ਨਕਲੀ ਕੀੜੇਮਾਰ ਦਵਾਈਆਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਅੱਜ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਨੁਕਸਾਨ ਨਾ ਝੱਲਣਾ ਪੈਂਦਾ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦਾ ਹਮਲਾ ਵੀ ਸਰਕਾਰ ਤੇ ਸਬੰਧਤ ਅਫ਼ਸਰਾਂ ਦੀ ਨਲਾਇਕੀ ਕਾਰਨ ਹੀ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਤੁਰੰਤ ਕਦਮ ਚੁੱਕੇ। ਇਸ ਮੌਕੇ ਸਤਨਾਮ ਸਿੰਘ ਭਾਈਰੂਪਾ, ਗੁਰਮੀਤ ਸਿੰਘ ਸਲਾਬਤਪੁਰਾ, ਗਗਨਦੀਪ ਗਰੇਵਾਲ, ਡਾ. ਜਸਪਾਲ ਸਿੰਘ ਦਿਆਲਪੁਰਾ, ਅਜਾਇਬ ਸਿੰਘ ਹਮੀਰਗੜ੍ਹ, ਰਾਕੇਸ਼ ਗੋਇਲ, ਸੁਖਜਿੰਦਰ ਖਾਨਦਾਨ, ਜਗਮੋਹਣ ਭਗਤਾ, ਜਗਸੀਰ ਪੰਨੂ ਤੇ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ।