ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 26 ਮਈ
ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਰਾਮਪੁਰਾ ਸ਼ਹਿਰ ਵਿਖੇ ਲਾਇਆ ਜਾਂਦਾ ਰੋਜ਼ਾਨਾ ਲੋਕ ਦਰਬਾਰ ਜਿਥੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਉੱਥੇ ਆਮ ਆਦਮੀ ਪਾਰਟੀ ਦੇ ਸਿਆਸੀ ਵਿਰੋਧੀਆਂ ਦੇ ਇਸ ਲੋਕ ਦਰਬਾਰ ਨੇ ਮੂੰਹ ਬੰਦ ਕਰ ਦਿੱਤੇ ਹਨ ਕਿਉਂਕਿ ਚੋਣਾਂ ਤੋਂ ਪਹਿਲਾਂ ਵਿਧਾਇਕ ਬਲਕਾਰ ਸਿੰਘ ਸਿੱਧੂ ਖ਼ਿਲਾਫ਼ ਇਹ ਕੂੜ ਪ੍ਰਚਾਰ ਕੀਤਾ ਜਾਂਦਾ ਰਿਹਾ ਪ੍ਰੰਤੂ ਹਲਕਾ ਵਿਧਾਇਕ ਬਲਕਾਰ ਸਿੱਧੂ ਵੱਲੋਂ ਲਗਾਏ ਜਾਂਦੇ ਲੋਕ ਦਰਬਾਰ ਵਿੱਚ ਰੋਜ਼ਾਨਾ ਸੈਂਕੜੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਆਉਂਦੇ ਹਨ ਤੇ ਉਨ੍ਹਾਂ ਨੂੰ ਮੌਕੇ ’ਤੇ ਹੱਲ ਕੀਤਾ ਜਾਂਦਾ ਹੈ। ਆਪ ਦੇ ਲੋਕ ਦਰਬਾਰ ਵਿਚ ਆਏ ਲੋਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਜਿੱਤਣ ਤੋਂ ਬਾਅਦ ਮਿਲਣਾ ਔਖਾ ਹੋ ਜਾਂਦਾ ਸੀ ਤੇ ਉਨ੍ਹਾਂ ਨੇ ਲੋਕ ਦਰਬਾਰ ਤਾਂ ਕੀ ਲਾਉਣਾ ਸੀ ਸਗੋਂ ਦੋਵੇਂ ਮੰਤਰੀ ਲੋਕਾਂ ਦੇ ਫੋਨ ਤੱਕ ਚੁੱਕਣਾ ਮੁਨਾਸਬਿ ਨਹੀਂ ਸੀ ਸਮਝਦੇ।