ਪੱਤਰ ਪ੍ਰੇਰਕ
ਰਾਮਾਂ ਮੰਡੀ, 15 ਦਸੰਬਰ
ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਨਾਅਰੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੀ ਪੰਜਾਬ ਸਰਕਾਰ ਨੇ ਫੂਕ ਕੱਢ ਦਿੱਤੀ ਹੈ। ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਇਹ ਦੋਸ਼ ਲਗਾਉਂਦਿਆਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਅਧਿਕਾਰ ਦੇਣ ਦੇ ਦਾਅਵੇ ਕਰਦੀਆਂ ਹਨ ਤੇ ਦੂਜੇ ਪਾਸੇ ਔਰਤਾਂ ਦੀ ਸੁਰੱਖਿਆ ਕਰਨ ’ਚ ਨਾਕਾਮ ਸਾਬਤ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਕੇਂਦਰ ਸਰਕਾਰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਨਾਅਰੇ ਨੂੰ ਵਾਪਸ ਲਵੇ ਜਾਂ ਨੌਕਰੀ ਮੰਗਣ ’ਤੇ ਲੜਕੀਆਂ ਨੂੰ ਸੜਕਾਂ ਉੱਤੇ ਘਸੀਟਣ ਵਾਲੀ ਪੰਜਾਬ ਸਰਕਾਰ ਤੇ ਮਹਿਲਾ ਪੁਲੀਸ ਵਿਰੁੱਧ ਕਾਰਵਾਈ ਕਰੇ।