DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gram Panchayat Ballho: ਬੱਲ੍ਹੋ ਦੀ ਪੰਚਾਇਤ ਵੱਲੋਂ ਗਲੀਆਂ ਦਾ ਕੰਮ ਸ਼ੁਰੂ

ਗ੍ਰਾਮ ਪੰਚਾਇਤ ਬੱਲ੍ਹੋ ਵੱਲੋਂ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੀ ਰਾਮਦਾਸੀਆ ਪੱਤੀ ਵਿੱਚ ਗਲੀਆਂ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਪੰਚ ਹਰਬੰਸ ਸਿੰਘ ਅਤੇ ਪੰਚ ਪਰਮਜੀਤ ਕੌਰ ਵੱਲੋਂ ਸਾਂਝੇ ਰੂਪ ਵਿੱਚ ਕੀਤੀ ਗਈ। ਪੰਚ ਹਰਬੰਸ ਸਿੰਘ ਨੇ ਦੱਸਿਆ...

  • fb
  • twitter
  • whatsapp
  • whatsapp
featured-img featured-img
ਟਾਈਲਾਂ ਦਾ ਕੰਮ ਸ਼ੁਰੂ ਕਰਵਾਉਦੇ ਹੋਏ ਪੰਚਾਇਤ ਮੈਂਬਰ ਤੇ ਪਿੰਡ ਵਾਸੀ। -ਫੋਟੋ: ਰਮਨਦੀਪ ਸਿੰਘ
Advertisement

ਗ੍ਰਾਮ ਪੰਚਾਇਤ ਬੱਲ੍ਹੋ ਵੱਲੋਂ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੀ ਰਾਮਦਾਸੀਆ ਪੱਤੀ ਵਿੱਚ ਗਲੀਆਂ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਪੰਚ ਹਰਬੰਸ ਸਿੰਘ ਅਤੇ ਪੰਚ ਪਰਮਜੀਤ ਕੌਰ ਵੱਲੋਂ ਸਾਂਝੇ ਰੂਪ ਵਿੱਚ ਕੀਤੀ ਗਈ। ਪੰਚ ਹਰਬੰਸ ਸਿੰਘ ਨੇ ਦੱਸਿਆ ਕਿ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਵਿੱਚ ਪੰਚਾਇਤ ਪਿੰਡ ਦੇ ਹਰ ਵਰਗ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸ ਗਲੀ ਨੂੰ ਪੱਕਾ ਕਰਨ ਲਈ ਕੇਂਦਰ ਦੀ ਗਰਾਂਟ ਖ਼ਰਚ ਕੀਤੀ ਜਾ ਰਹੀ ਹੈ। ਪਰਮਜੀਤ ਕੌਰ ਨੇ ਕਿਹਾ ਕਿ ਰਾਮਦਾਸੀਆ ਪੱਤੀ ਵਿੱਚ ਇੰਟਰਲੌਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਪੀਣ ਵਾਲੇ ਪਾਣੀ ਦੀ ਨਵੀਂ ਪਾਈਪਲਾਈਨ ਵਿਛਾਈ ਜਾ ਰਹੀ ਹੈ ਤੇ ਗੰਦੇ ਪਾਣੀ ਦੀ ਨਿਕਾਸੀ ਦੀ ਪੁਰਾਣੀ ਸਮੱਸਿਆ ਨੂੰ ਹੱਲ ਕਰਨ ਲਈ ਨਵੇਂ ਅਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਗੁਰਬਚਨ ਸਿੰਘ ਨੇ ਸਰਪੰਚ ਅਮਰਜੀਤ ਕੌਰ ਅਤੇ ਸਮੁੱਚੀ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਕੀਤੇ ਜਾ ਰਹੇ ਇਹ ਵਿਕਾਸ ਕਾਰਜ ਸ਼ਲਾਘਾਯੋਗ ਹਨ ਅਤੇ ਇਸ ਨਾਲ ਪਿੰਡ ਦੀ ਨੁਹਾਰ ਬਦਲ ਜਾਵੇਗੀ।

Advertisement
Advertisement
×