ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਕਾਜ ਮਾਮਲੇ ਮੰਤਰੀ ਰਵਜੋਤ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਦਫਤਰ ਨਗਰ ਕੌਂਸਲ ਵਿਖੇ ਕੂੜਾ ਕੁਲੈਕਸ਼ਨ ਲਈ ਖਰੀਦੇ ਗਏ 31 ਹੋਪਰ ਟਿੱਪਰਾਂ ਤੇ 2 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਹਰੀ ਝੰਡੀ ਦਿੱਤੀ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਹਾਜ਼ਰ ਰਹੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਹੋਪਰ ਟਿੱਪਰਾਂ ਰਾਹੀਂ ਸ਼ਹਿਰ ਦੇ ਹਰ ਵਾਰਡ ’ਚ ਕੂੜੇ ਇਕੱਠਾ ਕੀਤਾ ਜਾਵੇਗਾ। ਰਵਜੋਤ ਸਿੰਘ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬੂੜਾ ਗੁੱਜਰ ਤੋਂ ਰੇਲਵੇ ਰੋਡ ਤੱਕ ਤਕਰੀਬਨ 96 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਸੜਕ ਦਾ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਤਕਰੀਬਨ 27 ਕਰੋੜ ਰੁਪਏ ਦਾ ਬਜਟ ਪਾਸ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। ਮੰਤਰੀ ਨੇ ਡੀ ਸੀ ਦੀ ਰਿਹਾਇਸ਼ ਦੇ ਬਾਹਰ ਸੈਰਗਾਹ ਵਾਲੀ ਜਗ੍ਹਾ ਦਾ ਵੀ ਜਾਇਜ਼ਾ ਲੈਂਦਿਆਂ ਕਿਹਾ ਕਿ ਜਲਦੀ ਹੀ ਸੁੰਦਰੀਕਰਨ ਕਰਕੇ ਤੇ ਇਹ ਜਗ੍ਹਾ ਸੈਰ ਕਰਨ ਲਈ ਸ਼ਹਿਰੀਆਂ ਦੇ ਸਪੁਰਦ ਕੀਤੀ ਜਾਵੇਗੀ।
+
Advertisement
Advertisement
Advertisement
Advertisement
×