ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਧਰਨਾ ਲਾਇਆ

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਧਰਨਾ ਲਾਇਆ

ਨਹਿਰੂ ਕਾਲਜ ਵਿਚ ਨਾਅਰੇਬਾਜ਼ੀ ਕਰਦੇ ਹੋਏ ਗੈਸਟ ਫੈਕਲਟੀ ਪ੍ਰੋਫੈਸਰ। -ਫੋਟੋ: ਮਾਨ

ਪੱਤਰ ਪ੍ਰੇਰਕ

ਮਾਨਸਾ, 22 ਅਕਤੂਬਰ

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਦੀ ਅਗਵਾਈ ਹੇਠ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਚ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਰਾਜ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੁਜ਼ਗਾਰ ਨੂੰ ਖੋਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੋਸਟਾਂ ਭਰਨ ਦੀ ਬਜਾਇ, ਸਗੋਂ ਵਿਦਿਆਰਥੀਆਂ ਨੂੰ ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਦਿੱਤੀ ਜਾ ਰਹੀ ਪੜ੍ਹਾਈ ਤੋਂ ਵੀ ਵਾਂਝਾ ਕਰਨਾ ਚਾਹੁੰਦੀ ਹੈ।

ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਘਰ-ਘਰ ਰੁਜ਼ਗਾਰ ਦੇਣ ਦਾ ਨਾਅਰਾ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਧੱਕੇ ਖਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਜਿਹੜੇ ਨੌਜਵਾਨ ਮੁਲਾਜ਼ਮ ਸਰਕਾਰੀ ਕਾਲਜਾਂ ਵਿੱਚ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਕੇ ਸਰਕਾਰੀ ਕਾਲਜਾਂ ਨੂੰ ਸਾਂਭੀ ਬੈਠੇ ਸਨ, ਉਨ੍ਹਾਂ ਨੂੰ ਵੀ ਰੁਜ਼ਗਾਰ ਤੋਂ ਵਾਝਾਂ ਕਰਨ ਲਈ ਸਰਾਕਾਰੀ ਕਾਲਜਾਂ ਵਿਚ ਨਵੀਆਂ ਅਸਾਮੀਆਂ ਭਰਨ ਲਈ ਨਵੇਂ ਸਿਰੇ ਤੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਸੀ ਕਿ ਜਿਹੜੇ ਗੈਸਟ ਫੈਕਲਟੀ ਪ੍ਰੋਫੈਸਰ ਲੰਬੇ ਸਮੇਂ ਤੋਂ ਕਾਲਜਾਂ ਵਿੱਚ ਪੜ੍ਹਾ ਰਹੇ ਹਨ, ਨੂੰ ਰੈਗੂਲਰ ਕੀਤਾ ਜਾਂਦਾ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਅੰਬੇਸ਼ ਭਾਰਦਵਾਜ ਨੇ ਕਿਹਾ ਕਿ 400 ਦੇ ਕਰੀਬ ਮਨਜ਼ੂਰਸ਼ੁਦਾ ਅਸਾਮੀਆਂ ਖਾਲੀ ਪਈਆਂ ਹਨ ਅਤੇ ਨਵੇਂ ਖੋਲੇ ਸਰਕਾਰੀ ਕਾਲਜਾਂ ਵਿਚ ਵੀ 160 ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਅਸਲ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਚਾਹੁੰਦੀ ਹੈ ਤਾਂ ਉਹ ਨਿਰੋਲ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All