ਗੁਲਪ੍ਰੀਤ ਔਲਖ ਚੋਣ ਆਬਜ਼ਰਵਰ ਨਿਯੁਕਤ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤੀ ਸਮਿਤੀ ਚੋਣਾਂ ਦੇ ਮੱਦੇਨਜ਼ਰ ਗੁਲਪ੍ਰੀਤ ਸਿੰਘ ਔਲਖ ਨੂੰ ਜ਼ਿਲ੍ਹਾ ਮਾਨਸਾ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੀ ਗਿਣਤੀ 17 ਦਸੰਬਰ ਨੂੰ ਹੋਣੀ ਹੈ ਅਤੇ ਜ਼ਿਲ੍ਹੇ ਵਿੱਚ 547 ਚੋਣ ਬੂਥ ਹਨ,...
Advertisement
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤੀ ਸਮਿਤੀ ਚੋਣਾਂ ਦੇ ਮੱਦੇਨਜ਼ਰ ਗੁਲਪ੍ਰੀਤ ਸਿੰਘ ਔਲਖ ਨੂੰ ਜ਼ਿਲ੍ਹਾ ਮਾਨਸਾ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੀ ਗਿਣਤੀ 17 ਦਸੰਬਰ ਨੂੰ ਹੋਣੀ ਹੈ ਅਤੇ ਜ਼ਿਲ੍ਹੇ ਵਿੱਚ 547 ਚੋਣ ਬੂਥ ਹਨ, ਜਿੱਥੇ ਵੋਟਾਂ ਪੈਣੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਬਿਹਤਰ ਤਰੀਕੇ ਨਾਲ ਨੇਪਰੇ ਚਾੜਿਆ ਜਾਵੇ ਅਤੇ ਸਾਰਾ ਅਮਲਾ ਆਪਣੀ ਡਿਊਟੀ ਨਿਰਪੱਖ ਤਰੀਕੇ ਨਾਲ ਨਿਭਾਵੇ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 10 ਵਿੱਚ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ।
Advertisement
Advertisement
