Gurdwara Baba Deep Singh: ਜਥੇਦਾਰ ਟੇਕ ਸਿੰਘ ਗੰਗਾਨਗਰ ਪੁੱਜੇ
ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿੱਚ ਪੁਲੀਸ ਵੱਲੋਂ ਕਥਿਤ ਤੌਰ ’ਤੇ ਕੀਤੀ ਭੰਨਤੋੜ, ਗੁਰੂ ਕੇ ਲੰਗਰ ਦੀ ਬੇਅਦਬੀ ਅਤੇ ਸਿੱਖ ਸ਼ਹੀਦਾਂ ਦੇ ਪੋਸਟਰ ਪਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ...
ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿੱਚ ਪੁਲੀਸ ਵੱਲੋਂ ਕਥਿਤ ਤੌਰ ’ਤੇ ਕੀਤੀ ਭੰਨਤੋੜ, ਗੁਰੂ ਕੇ ਲੰਗਰ ਦੀ ਬੇਅਦਬੀ ਅਤੇ ਸਿੱਖ ਸ਼ਹੀਦਾਂ ਦੇ ਪੋਸਟਰ ਪਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅੱਜ ਗੰਗਾਨਗਰ ਪੁੱਜੇ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਵਾਪਰੀ ਘਟਨਾ ਦੁਖਦਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਕੇ ’ਤੇ ਪੁਲੀਸ ਵੱਲੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਧਿਆਨ ਨਾ ਰੱਖਦਿਆਂ ਭੰਨਤੋੜ ਕੀਤੀ ਗਈ ਅਤੇ ਗੁਰੂ ਕੇ ਲੰਗਰਾਂ ਦੀ ਬੇਅਦਬੀ ਕੀਤੀ ਗਈ। ਜਰਨੈਲ ਸਿੰਘ ਭਿੰਡਰਾਂਵਾਲੇ ਸਣੇ ਹੋਰਨਾਂ ਸਿੱਖ ਸ਼ਹੀਦਾਂ ਦੇ ਪੋਸਟਰ ਪਾੜੇ ਗਏ। ਜਥੇਦਾਰ ਟੇਕ ਸਿੰਘ ਅਤੇ ਸ੍ਰੀ ਝੱਬਰ ਨੇ ਰਾਜਸਥਾਨ ਸਰਕਾਰ ਤੋਂ ਪੁਲੀਸ ਕਾਰਵਾਈ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਵੀ ਮੰਗ ਕੀਤੀ।

