ਗੁਰਦੁਆਰਾ ਕਮੇਟੀ ਨੇ ਸਿੱਖਿਆਰਥੀਆਂ ਨੂੰ ਗਤਕੇ ਦਾ ਸਾਮਾਨ ਵੰਡਿਆ
ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 1 ਜੁਲਾਈ
ਗੁਰਦੁਆਰਾ ਪਾਤਸ਼ਾਹੀ ਛੇਵੀਂ ਪ੍ਰਬੰਧਕ ਕਮੇਟੀ ਸ਼ਹਿਣਾ ਵੱਲੋਂ ਪਿਛਲੇ ਡੇਢ ਸਾਲ ਤੋਂ ਗਤਕੇ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਗਤਕੇ ਦਾ ਸਾਮਾਨ ਵੰਡਿਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਡੇਢ ਸਾਲ ਤੋਂ ਗਤਕਾ ਕੋਚ ਵੀ ਨਿਯੁਕਤ ਕੀਤਾ ਹੋਇਆ ਹੈ ਤੇ ਸਮੇਂ-ਸਮੇਂ ’ਤੇ ਨੌਜਵਾਨ ਗਤਕੇ ਦੇ ਸਿੱਖਿਆ ਲੈ ਰਹੇ ਹਨ।
ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਗਤਕੇ ਦਾ ਸਾਰਾ ਸਾਮਾਨ ਗੁਰਦੁਆਰਾ ਕਮੇਟੀ ਵੱਲੋਂ ਲਿਆਂਦਾ ਗਿਆ ਹੈ। ਆਗੂਆਂ ਨੇ ਇਹ ਵੀ ਦੱਸਿਆ ਕਿ ਭਾਈ ਧਿਆਨ ਸਿੰਘ ਵੱਲੋਂ ਗੁਰਬਾਣੀ ਦੀ ਸੰਥਿਆ ਵੀ ਲਗਾਤਾਰ ਦਿੱਤੀ ਜਾ ਰਹੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਖਹਿਰਾ, ਬਾਬਾ ਨਗਿੰਦਰ ਸਿੰਘ, ਮਾਸਟਰ ਬਲਦੇਵ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਮੰਦਰ ਸਿੰਘ, ਜਸਵੰਤ ਸਿੰਘ, ਰੂਪ ਸਿੰਘ, ਸਤਪਾਲ ਸਿੰਘ ਤੇ ਸੇਵਕ ਸਿੰਘ ਆਦਿ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਕਮੇਟੀ ਵੱਲੋਂ 9 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸਾਹਿਬ ’ਚ ਸੋਲਰ ਸਿਸਟਮ ਲਾਇਆ ਗਿਆ ਹੈ। ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਹੋਰ ਵੀ ਕਾਰਜ ਵਿੱਢੇ ਗਏ ਹਨ।