ਭਾਈ ਰੂਪਾ ਵਿੱਚ ਗੁਰਮਤਿ ਸਮਾਗਮ ਕਰਵਾਇਆ
ਨਿਰਮਲ ਡੇਰਾ ਖੂਹਾਂ ਵਾਲਾ ਭਾਈ ਰੂਪਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਸੇਵਕ ਸਿੰਘ ਅਤੇ ਭਾਈ ਲਵਪ੍ਰੀਤ ਸਿੰਘ ਜਿਉਂਦ ਦੇ ਜਥੇ ਨੇ...
Advertisement
ਨਿਰਮਲ ਡੇਰਾ ਖੂਹਾਂ ਵਾਲਾ ਭਾਈ ਰੂਪਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਸੇਵਕ ਸਿੰਘ ਅਤੇ ਭਾਈ ਲਵਪ੍ਰੀਤ ਸਿੰਘ ਜਿਉਂਦ ਦੇ ਜਥੇ ਨੇ ਕੀਰਤਨ ਕੀਤਾ। ਭਾਈ ਕਰਨਦੀਪ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਸੁੱਖੀ, ਭਾਈ ਗੁਰਸ਼ਰਨ ਸਿੰਘ ਤੇ ਭਾਈ ਮਨਦੀਪ ਸਿੰਘ ਵੱਲੋਂ ਕੀਰਤਨ ਦੀਵਾਨ ਸਜਾਏ ਗਏ। ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲਿਆਂ ਨੇ ਗੁਰਬਾਣੀ ਦੀ ਕਥਾ ਕੀਤੀ। ਡੇਰੇ ਦੇ ਮੁੱਖ ਸੇਵਾਦਾਰ ਬਾਬਾ ਪਰਮਿੰਦਰ ਸਿੰਘ ਕੁਲਾਰ ਨੇ ਧਾਰਮਿਕ ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ।
Advertisement
Advertisement
×

