ਹਮੀਦੀ ’ਚ ਗੁਰਮਤਿ ਸਮਾਗਮ
ਪਿੰਡ ਹਮੀਦੀ ਦੇ ਗੁਰਦੁਆਰਾ ਸਾਹਿਬ ਵਿੱਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਇਸ ਦੌਰਾਨ ਪ੍ਰਸਿੱਧ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖਾਲਸਾ ਭਾਈ ਬਖ਼ਤੌਰ ਵਾਲਿਆਂ ਅਤੇ ਬੀਬੀ ਗਗਨਦੀਪ ਕੌਰ ਖਾਲਸਾ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਜੀਊਣ ਲਈ ਪ੍ਰੇਰਿਤ...
Advertisement
ਪਿੰਡ ਹਮੀਦੀ ਦੇ ਗੁਰਦੁਆਰਾ ਸਾਹਿਬ ਵਿੱਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਇਸ ਦੌਰਾਨ ਪ੍ਰਸਿੱਧ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖਾਲਸਾ ਭਾਈ ਬਖ਼ਤੌਰ ਵਾਲਿਆਂ ਅਤੇ ਬੀਬੀ ਗਗਨਦੀਪ ਕੌਰ ਖਾਲਸਾ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਜੀਊਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਭਾਈ ਪੰਥਪ੍ਰੀਤ ਸਿੰਘ ਖਾਲਸਾ ਤੇ ਬੀਬੀ ਗਗਨਦੀਪ ਕੌਰ ਖਾਲਸਾ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜ ਪਿਆਰਿਆਂ ਵੱਲੋਂ ਤਿਆਰ ਕੀਤੇ ਖੰਡੇ ਬਾਟੇ ਦਾ ਅੰਮ੍ਰਿਤ 55 ਪ੍ਰਣਾਲੀਆਂ ਨੂੰ ਛਕਾਇਆ ਗਿਆ।
Advertisement
Advertisement