ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ, ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ, ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਜਪੁਜੀ ਸਾਹਿਬ ਦਾ ਪਾਠ ਕਰਨ ਮਗਰੋਂ ਗੁਰਬਾਣੀ ਕੀਰਤਨ ਕੀਤਾ। ਆਰਟ ਐਂਡ ਕਰਾਫਟ ਅਧਿਆਪਕ ਇੰਦਰਜੀਤ ਸਿੰਘ ਕੋਟਕਪੂਰਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹਾਦਤ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ। ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦਾ ਕਵਿਤਾ ਉਚਾਰਨ, ਛੇਵੀਂ ਤੋਂ ਅੱਠਵੀਂ ਦੇ ਬੱਚਿਆਂ ਦਾ ਸਲੋਕ ਉਚਾਰਨ ਅਤੇ ਨੌਵੀਂ ਤੋਂ ਬਾਰਵੀਂ ਦੇ ਬੱਚਿਆਂ ਦੇ ਸਲੋਕ ਲਿਖਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ ਕਰਦਿਆਂ ਬੱਚਿਆਂ ਨੂੰ ਹਰ ਰੋਜ਼ ਪਾਠ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement
