DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gurmeet Singh Meet Hayer ਨੇ ਬਰਨਾਲਾ ਚੈਂਪੀਅਨ ਲੀਗ ਸ਼ੁਰੂ ਕੀਤੀ

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮੌਕੇ ਦੇਣ ਅਤੇ ਖੇਡਾਂ ਨੂੰ ਹੁਲਾਰਾ ਦੇਣ ਲਈ ਅੱਜ ‘ਬਰਨਾਲਾ ਚੈਂਪੀਅਨ ਕੱਪ’ ਦਾ ਆਗਾਜ਼ ਕੀਤਾ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ...

  • fb
  • twitter
  • whatsapp
  • whatsapp
featured-img featured-img
ਬਰਨਾਲਾ ਚੈਂਪੀਅਨ ਲੀਗ ਦਾ ਆਗਾਜ਼ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਅਤੇ ਹੋਰ।
Advertisement

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮੌਕੇ ਦੇਣ ਅਤੇ ਖੇਡਾਂ ਨੂੰ ਹੁਲਾਰਾ ਦੇਣ ਲਈ ਅੱਜ ‘ਬਰਨਾਲਾ ਚੈਂਪੀਅਨ ਕੱਪ’ ਦਾ ਆਗਾਜ਼ ਕੀਤਾ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਓਲੰਪੀਅਨ ਅਵਨੀਤ ਕੌਰ ਸਿੱਧੂ, ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ, ਡੀ ਸੀ ਹਰਪ੍ਰੀਤ ਸਿੰਘ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਸਣੇ ਸੰਗੀਤ ਤੇ ਫਿਲਮ ਜਗਤ ਤੋਂ ਕਰਮਜੀਤ ਅਨਮੋਲ, ਜਗਜੀਤ ਸੰਧੂ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਸ਼ਿਰਕਤ ਕੀਤੀ।

ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਇਸ ਕ੍ਰਿਕਟ ਲੀਗ ਦਾ ਉਦੇਸ਼ ਖੇਡਾਂ ਪ੍ਰਤੀ ਨੌਜਵਾਨਾਂ ਦਾ ਉਤਸ਼ਾਹ ਵਧਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਸਣੇ ਹੋਰ ਕੁਰੀਤੀਆਂ ਤੋਂ ਦੂਰ ਕਰ ਕੇ ਖੇਡ ਮੈਦਾਨਾਂ ਨਾਲ ਜੋੜਨਾ ਹੈ। ਇਸ ਟੂਰਨਾਮੈਂਟ ਦੌਰਾਨ ਪਹਿਲਾ ਇਨਾਮ 3 ਲੱਖ ਰੁਪਏ, ਦੂਜਾ ਇਨਾਮ 1.5 ਲੱਖ ਰੁਪਏ, ਤੀਜਾ ਇਨਾਮ 1 ਲੱਖ ਰੁਪਏ ਅਤੇ ਚੌਥਾ ਇਨਾਮ 51 ਹਜ਼ਾਰ ਰੁਪਏ ਹੋਵੇਗਾ। ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਦੇ ਸਬੰਧਤ ਵਾਰਡ ਜਾਂ ਗਰਾਮ ਪੰਚਾਇਤ ਨੂੰ 11 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ ਅਤੇ ਦੂਜੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਵਾਰਡ ਜਾਂ ਗਰਾਮ ਪੰਚਾਇਤ ਨੂੰ 6 ਲੱਖ ਰੁਪਏ ਦੀ ਗਰਾਂਟ ਐੱਮ ਪੀ ਲੈਡ ਫੰਡ ਵਿੱਚੋਂ ਦਿੱਤੀ ਜਾਵੇਗੀ।

Advertisement

ਇਸ ਲੀਗ ਵਿੱਚ ਬਰਨਾਲਾ ਹਲਕੇ ਦੇ ਵਾਰਡਾਂ ਅਤੇ ਪਿੰਡਾਂ ਦੀਆਂ ਲਗਪਗ 90 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਮੈਚ ਬਰਨਾਲਾ ਹਲਕੇ ਦੇ 4 ਖੇਡ ਮੈਦਾਨਾਂ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਖੇਡ ਗਰਾਊਂਡ ਕਰਮਗੜ੍ਹ, ਖੇਡ ਗਰਾਊਂਡ ਦਾਨਗੜ੍ਹ ਅਤੇ ਖੇਡ ਗਰਾਊਂਡ ਖੁੱਡੀ ਕਲਾਂ ਵਿੱਚ ਕਰਵਾਏ ਜਾ ਰਹੇ ਹਨ।

Advertisement

ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਖੇਡਾਂ ਵਿੱਚ ਅਨੁਸ਼ਾਸਨ ਦਾ ਹੋਣਾ ਬਹੁਤ ਜ਼ਰੂਰੀ ਹੈ। ਓਲੰਪੀਅਨ ਅਵਨੀਤ ਕੌਰ ਸਿੱਧੂ ਨੇ ਬਰਨਾਲਾ ਚੈਪੀਅਨ ਕੱਪ ਲਈ ਸੰਸਦ ਮੈਂਬਰ ਮੀਤ ਹੇਅਰ ਦੇ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਸ਼ੂਟਿੰਗ ਦੇ ਮੁਕਾਬਲੇ ਕਰਵਾਉਣ ਦੀ ਵੀ ਮੰਗ ਕੀਤੀ।

ਇਸ ਮੌਕੇ ਕਰਮਜੀਤ ਅਨਮੋਲ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਗੀਤ ਗਾਏ। ਇਸ ਮੌਕੇ ਮੇਅਰ ਹਸਨਪ੍ਰੀਤ ਭਾਰਦਵਾਜ, ਹਰਿੰਦਰ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ ਆਦਿ ਵੀ ਹਾਜ਼ਰ ਸਨ।

Advertisement
×