ਭਗਤਾ ਭਾਈ: ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਵਿਖੇ ਪੰਜਾਬੀ ਵਿਭਾਗ ਵੱਲੋਂ ਗੁਰਮੁਖੀ ਦਿਵਸ ਨੂੰ ਸਮਰਪਿਤ ਗੁਰਮੁਖੀ ਸਲੋਗਨ ਲੇਖਣ ਮੁਕਾਬਲੇ ਕਰਵਾਏ ਗਏ। ਜਿਸ ‘ਚ ਮਨਦੀਪ ਕੌਰ ਨੇ ਪਹਿਲਾ, ਗਗਨਦੀਪ ਕੌਰ ਨੇ ਦੂਜਾ ਅਤੇ ਰੁਪਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਗੋਬਿੰਦ ਸਿੰਘ, ਪੰਜਾਬੀ ਵਿਭਾਗ ਦੇ ਪ੍ਰੋ. ਡਾ. ਹਰਮਨਦੀਪ ਕੌਰ ਤੇ ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰਮੁਖੀ ਲਿਪੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਆਪਣੀ ਬੋਲੀ ਤੇ ਇਤਿਹਾਸ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ