ਗੁਰਨਾਮ ਸਿੰਘ ਸੀ ਪੀ ਆਈ ਦੇ ਤਹਿਸੀਲ ਸਕੱਤਰ ਬਣੇ
ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਫ਼ਰੀਦਕੋਟ ਦੀ ਕਾਨਫਰੰਸ ਦੌਰਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਨੂੰ ਅਗਲੇ ਤਿੰਨ ਸਾਲਾਂ ਲਈ ਮੁੜ ਤਹਿਸੀਲ ਸਕੱਤਰ ਚੁਣਿਆ ਗਿਆ। ਇਸ ਸਬੰਧੀ ਚੋਣ ਮਾਸਟਰ ਗੁਰਚਰਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ, ਸੁਖਜਿੰਦਰ ਸਿੰਘ ਤੂੰਬੜਭੰਨ ਅਤੇ ਸੁਖਚਰਨ ਸਿੰਘ...
ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਫ਼ਰੀਦਕੋਟ ਦੀ ਕਾਨਫਰੰਸ ਦੌਰਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਨੂੰ ਅਗਲੇ ਤਿੰਨ ਸਾਲਾਂ ਲਈ ਮੁੜ ਤਹਿਸੀਲ ਸਕੱਤਰ ਚੁਣਿਆ ਗਿਆ। ਇਸ ਸਬੰਧੀ ਚੋਣ ਮਾਸਟਰ ਗੁਰਚਰਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ, ਸੁਖਜਿੰਦਰ ਸਿੰਘ ਤੂੰਬੜਭੰਨ ਅਤੇ ਸੁਖਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਥੇ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ ਨੇ ਉਦਘਾਟਨੀ ਭਾਸ਼ਣ ਦਿੱਤਾ। ਕਾਮਰੇਡ ਗੁਰਨਾਮ ਸਿੰਘ ਨੇ ਪਿਛਲੇ ਤਿੰਨ ਸਾਲਾਂ ਦੀ ਰਿਪੋਰਟ ਪੇਸ਼ ਕੀਤੀ। ਇਸ ਦੌਰਾਨ ਕਾਮਰੇਡ ਗੁਰਨਾਮ ਸਿੰਘ ਨੂੰ ਅਗਲੇ ਤਿੰਨ ਸਾਲ ਲਈ ਮੁੜ ਸਕੱਤਰ ਵਜੋਂ ਚੁਣਿਆ ਗਿਆ। ਇਸ ਦੌਰਾਨ ਮਾਸਟਰ ਗੁਰਚਰਨ ਸਿੰਘ ਮਾਨ, ਸ਼ਸ਼ੀ ਸ਼ਰਮਾ ਦੋਵਾਂ ਨੂੰ ਮੀਤ ਸਕੱਤਰ ਅਤੇ ਇੰਦਰਜੀਤ ਸਿੰਘ ਗਿੱਲ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ 17 ਮੈਂਬਰੀ ਤਹਿਸੀਲ ਕਮੇਟੀ ਦੀ ਚੁਣੀ ਗਈ, ਜਿਸ ਨੂੰ 29 ਨਵੰਬਰ ਨੂੰ ਹੋਣ ਵਾਲੀ ਜ਼ਿਲ੍ਹਾ ਕਾਨਫਰੰਸ ਵਾਸਤੇ ਡੈਲੀਗੇਟਾਂ ਵਜੋਂ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੀਟਿੰਗ ਵਿੱਚ ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ, ਜਸਪਾਲ ਸਿੰਘ, ਗੁਰਦੀਪ ਸਿੰਘ ਕੰਮੇਆਨਾ, ਸ਼ਿਵ ਨਾਥ ਦਰਦੀ, ਗੁਰਮੇਲ ਸਿੰਘ ਕਿਲਾ ਨੌ ਅਤੇ ਸੁਖਚੈਨ ਸਿੰਘ ਥਾਂਦੇਵਾਲਾ ਵੀ ਹਾਜ਼ਰ ਸਨ।

