ਗੁਰਪ੍ਰੀਤ ਬਣਾਂਵਾਲੀ ਵੱਲੋਂ ਪੰਜ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਆਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਰਾਏਪੁਰ ਵਿੱਚ 2 ਕਰੋੜ 81 ਲੱਖ ਦੀ ਲਾਗਤ ਨਵੀਂ ਬਣੀ ਆਰ.ਸੀ.ਸੀ ਫਿਰਨੀ ਦਾ ਉਦਘਾਟਨ ਕੀਤਾ। ਉਨ੍ਹਾਂ ਵੱਲੋਂ ਨਾਲ ਹੀ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਆਖਿਆ ਕਿ ਹਲਕੇ ’ਚ ਵਿਕਾਸ ਕਾਰਜ ਕਰਵਾਉਣੇ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਪੈਰੋਂ ਵਿੱਚ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿੰਡ ਰਣਜੀਤਗੜ੍ਹ ਬਾਂਦਰਾਂ ਵਿਚ ਫਿਰਨੀ ਦੀ ਮੰਗ ਨੂੰ ਪੂਰਾ ਕਰਦੇ ਹੋਏ 64 ਲੱਖ ਦੀ ਲਾਗਤ ਨਾਲ ਨਵੀਂ ਬਣੀ ਆਰ.ਸੀ.ਸੀ ਫਿਰਨੀ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਪਿੰਡ ਜਟਾਣਾ ਕਲਾਂ ਵਿਖੇ 33 ਲੱਖ ਦੀ ਲਾਗਤ ਨਾਲ ਨਵੀਂ ਬਣੀ ਲਾਇਬਰੇਰੀ ਦਾ ਉਦਘਾਟਨ ਕੀਤਾ ਅਤੇ ਨਾਲ ਹੀ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਕੰਮ ਸ਼ੁਰੂ ਕਰਵਾਇਆ।
ਵਿਧਾਇਕ ਨੇ ਦੱਸਿਆ ਕਿ ਪਿੰਡ ਸਰਦੂਲੇਵਾਲਾ ਵਿਖੇ ਵੀ 1 ਕਰੋੜ 2 ਲੱਖ ਦੀ ਲਾਗਤ ਨਾਲ ਨਵੀਂ ਬਣੀ ਆਰ.ਸੀ.ਸੀ ਫਿਰਨੀ ਦਾ ਉਦਘਾਟਨ ਕੀਤਾ ਅਤੇ ਨਾਲ ਹੀ 35 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਡਿਸਪੈਂਸਰੀ ਦਾ ਪਿੰਡ ਵਾਸੀਆਂ ਤੋਂ ਟੱਕ ਲਗਵਾਕੇ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਰਾਏ ਸਿੰਘ, ਬੀਡੀਪੀਓ ਸਰਦੂਲਗੜ੍ਹ, ਐੱਸਡੀਓ ਮੰਡੀ ਬੋਰਡ ਤੇ ਹੋਰ ਹਾਜ਼ਰ ਸਨ।