ਗੁਰਪ੍ਰੀਤ ਮਲੂਕਾ ਨੇ ਚੋਣ ਮੁਹਿੰਮ ਭਖਾਈ
ਭਾਜਪਾ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਪਿੰਡ ਬੁਰਜ਼ ਲੱਧਾ, ਕੋਠਾ ਗੁਰੂ ਤੇ ਬੁਰਜ਼ ਥਰੋੜ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਬੁਰਜ ਲੱਧਾ ਵਿੱਚ ਭਰਵੇਂ ਇਕੱਠ...
Advertisement
ਭਾਜਪਾ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਪਿੰਡ ਬੁਰਜ਼ ਲੱਧਾ, ਕੋਠਾ ਗੁਰੂ ਤੇ ਬੁਰਜ਼ ਥਰੋੜ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਬੁਰਜ ਲੱਧਾ ਵਿੱਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਮਲੂਕਾ ਨੇ ਜ਼ੋਨ ਸਿਰੀਏਵਾਲਾ ਤੋਂ ਭਾਜਪਾ ਦੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਸਵਰਨ ਸਿੰਘ ਬੁਰਜ਼ ਲੱਧਾ ਤੇ ਪੰਚਾਇਤ ਸਮਿਤੀ ਉਮੀਦਵਾਰ ਜਸਵਿੰਦਰ ਕੌਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਭਾਜਪਾ ਦੀ ਜਿੱਤ ਨਾਲ ਕੇਂਦਰੀ ਸਕੀਮਾਂ ਪਿੰਡਾਂ ’ਚ ਸੁਚਾਰੂ ਢੰਗ ਨਾਲ ਲਾਗੂ ਹੋਣਗੀਆਂ। ਮਲੂਕਾ ਨੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਬੌਬੀ ਸਿੰਗਲਾ ਭਗਤਾ ਤੇ ਮੰਦਰ ਸਿੰਘ ਕੋਇਰ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ।
Advertisement
Advertisement
Advertisement
×

