ਪੱਤਰ ਪ੍ਰੇਰਕ
ਤਲਵੰਡੀ ਸਾਬੋ, 5 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਗੁਰਪ੍ਰੀਤ ਸਿੰਘ ਮਲੂਕਾ ਅੱਜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਨਵ ਨਿਯੁਕਤ ਮੈਂਬਰ ਸਤਨਾਮ ਸਿੰਘ ਭਾਈਰੂਪਾ ਅਤੇ ਇਸਤਰੀ ਅਕਾਲੀ ਦਲ ਦੀ ਨਵ ਨਿਯੁਕਤ ਮੀਤ ਪ੍ਰਧਾਨ ਬੀਬੀ ਸੁਖਜੀਤ ਕੌਰ ਭੱਠਲ ਵੀ ਸ਼ੁਕਰਾਨੇ ਵਜੋਂ ਨਤਮਸਤਕ ਹੋਏ। ਸ੍ਰੀ ਮਲੂਕਾ ਨੇ ਤਖ਼ਤ ਸਾਹਿਬ ਮੱਥਾ ਟੇਕ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ। ਸ੍ਰੀ ਮਲੂਕਾ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਾਂਗ ਕੰਮ ਕਰ ਰਿਹਾ ਹੈ।