DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Gurpreet Singh Bhuchar: ਭੁੱਚਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜ਼ਮੀਨੀ ਪੱਧਰ ’ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਨਿਬੇੜਾ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਆਪਣੇ ਦਫਤਰ ਵਿੱਚ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ...

  • fb
  • twitter
  • whatsapp
  • whatsapp
featured-img featured-img
ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ। -ਫੋਟੋ: ਸੁਰੇਸ਼
Advertisement

ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜ਼ਮੀਨੀ ਪੱਧਰ ’ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਨਿਬੇੜਾ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਆਪਣੇ ਦਫਤਰ ਵਿੱਚ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਚੇਅਰਮੈਨ ਨੂੰ ਆਪਣੀਆਂ ਰੋਜ਼ਾਨਾ ਦੀਆਂ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਤੋਂ ਜਾਣੂ ਕਰਵਾਇਆ।

ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਰਾਹੀਂ ਢੁਕਵੇਂ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਤਰਜ਼ੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ, ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ਤੱਕ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਉਨ੍ਹਾਂ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੈ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Advertisement

Advertisement
Advertisement
×