ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ
ਪ੍ਰਕਿਰਤੀ ਕਲੱਬ ਜ਼ੀਰਾ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਜੀਵਨ ਮੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿੱਚ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਜ਼ੀਰੇ ਵਾਲਿਆਂ ਦੇ ਜਥੇ ਨੇ ਕੀਰਤਨ ਕੀਤਾ।...
Advertisement 
ਪ੍ਰਕਿਰਤੀ ਕਲੱਬ ਜ਼ੀਰਾ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਜੀਵਨ ਮੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿੱਚ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਜ਼ੀਰੇ ਵਾਲਿਆਂ ਦੇ ਜਥੇ ਨੇ ਕੀਰਤਨ ਕੀਤਾ। ਕਲੱਬ ਵੱਲੋਂ ਅਮਰੀਕ ਸਿੰਘ ਸੰਧੂ ਕਨੇਡਾ ਦੇ ਸਹਿਯੋਗ ਨਾਲ 10 ਹੜ੍ਹ ਪੀੜਤ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਤੇ ਸਮਾਜ ਸੇਵੀ ਸੰਸਥਾਵਾਂ, ਰਾਜਨੀਤਕ ਤੇ ਸਮਾਜਿਕ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਪ੍ਰਕਿਰਤੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਕਲੱਬ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਚੇਅਰਮੈਨ ਚੰਦ ਸਿੰਘ ਗਿੱਲ, ਅਵਤਾਰ ਸਿੰਘ ਜ਼ੀਰਾ, ਗੁਰਪ੍ਰੀਤ ਸਿੰਘ ਗੋਰਾ, ਗੁਰਪ੍ਰੀਤ ਸਿੰਘ ਜੱਜ, ਪ੍ਰਧਾਨ ਰਾਜੇਸ਼ ਢੰਡ ਆਦਿ ਹਾਜ਼ਰ ਸਨ।
Advertisement
Advertisement 
× 

