DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Guru Ravidas Marathon: ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ

ਮਾਨਸਾ ਸ਼ਹਿਰ ਵਿੱਚ ਗੁਰੂ ਰਵਿਦਾਸ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਇਸ ਦਾ ਮਨੋਰਥ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਰਿਹਾ। ਮੈਰਾਥਨ ਨੂੰ ਏ ਡੀ ਸੀ ਪੂਨਮ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ...

  • fb
  • twitter
  • whatsapp
  • whatsapp
featured-img featured-img
ਮੈਰਾਥਨ ’ਚ ਦੌੜਦੇ ਹੋਏ ਨੌਜਵਾਨ।
Advertisement

ਮਾਨਸਾ ਸ਼ਹਿਰ ਵਿੱਚ ਗੁਰੂ ਰਵਿਦਾਸ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਇਸ ਦਾ ਮਨੋਰਥ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਰਿਹਾ। ਮੈਰਾਥਨ ਨੂੰ ਏ ਡੀ ਸੀ ਪੂਨਮ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮੈਰਾਥਾਨ ਡੀ ਸੀ ਕੰਪਲੈਕਸ ਤੋਂ ਆਰੰਭ ਹੋ ਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਜਾ ਕੇ ਸਮਾਪਤ ਹੋਈ। ਇਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਖਿਡਾਰੀਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜਿਕ ਤੇ ਰਾਜਨੀਤਿਕ ਨੁਮਾਇੰਦਿਆਂ ਸਣੇ 600 ਦੇ ਕਰੀਬ ਖੇਡ ਪ੍ਰੇਮੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਆਖਿਆ ਕਿ ਗੁਰੂ ਜੀ ਦੀਆਂ ਅਮੁੱਲ ਸਿੱਖਿਆਵਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ।

ਜ਼ਿਲ੍ਹਾ ਪਰਿਸ਼ਦ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਿਹੇ ਉਪਰਾਲੇ ਨੌਜਵਾਨ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

Advertisement

Advertisement
Advertisement
×