DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Guru Ravidas Parkash Purab: ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਡੀ ਏ ਵੀ ਕਾਲਜ ਅਬੋਹਰ ਵਿੱੱਚ ਵਿਸ਼ੇਸ਼ ਡਰੋਨ ਸ਼ੋਅ ਕਰਾਇਆ ਗਿਆ। ਲਗਪਗ 500 ਡਰੋਨਾਂ ਰਾਹੀਂ ਆਕਾਸ਼ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਮਹਾਨ ਵਿਚਾਰਾਂ ਅਤੇ ਵੱਖ-ਵੱਖ ਮਨਮੋਹਕ ਦ੍ਰਿਸ਼ਾਂ ਨੂੰ ਸਾਕਾਰ ਕੀਤਾ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸੰਬੋਧਨ ਕਰਦੀ ਹੋਈ ਡਾ. ਸੁਹਾਨੀ ਡੋਡਾ।
Advertisement

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਡੀ ਏ ਵੀ ਕਾਲਜ ਅਬੋਹਰ ਵਿੱੱਚ ਵਿਸ਼ੇਸ਼ ਡਰੋਨ ਸ਼ੋਅ ਕਰਾਇਆ ਗਿਆ। ਲਗਪਗ 500 ਡਰੋਨਾਂ ਰਾਹੀਂ ਆਕਾਸ਼ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਮਹਾਨ ਵਿਚਾਰਾਂ ਅਤੇ ਵੱਖ-ਵੱਖ ਮਨਮੋਹਕ ਦ੍ਰਿਸ਼ਾਂ ਨੂੰ ਸਾਕਾਰ ਕੀਤਾ ਗਿਆ। ਇਸ ਵਿਲੱਖਣ ਪੇਸ਼ਕਾਰੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤ, ਸ਼ਹਿਰ ਵਾਸੀ ਅਤੇ ਦਰਸ਼ਕ ਡੀ ਏ ਵੀ ਕਾਲਜ ਪਹੁੰਚੇ। ਆਧੁਨਿਕ ਤਕਨਾਲੋਜੀ ਅਤੇ ਧਾਰਮਿਕ ਸ਼ਰਧਾ ਦੇ ਸੁਮੇਲ ਨਾਲ ਕਰਵਾਇਆ ਗਿਆ ਇਹ ਸਮਾਗਮ ਦੇਰ ਰਾਤ ਤੱਕ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਮੌਕੇ ਡਾ. ਸੁਹਾਨੀ ਡੋਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਪਾਵਨ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ, ਦਇਆ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ। ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਸੰਗਠਨ ਇੰਚਾਰਜ ਸੁਨੀਲ ਸਚਦੇਵਾ, ਲੀਗਲ ਸੈੱਲ ਦੇ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਿੰਦਰ ਕੁਮਾਰ, ਲਾਲ ਚੰਦ ਠੁਕਰਾਲ ਆਦਿ ਹਾਜ਼ਰ ਰਹੇ।

Advertisement
Advertisement
×