Gurvinder Singh Gill Rounta: ਸੌੜੀ ਸਿਆਸਤ ਨੇ ਪੰਜਾਬ ਦਾ ਨੁਕਸਾਨ ਕੀਤਾ: ਗਿੱਲ ਰੌਂਤਾ
ਸ਼੍ੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੇ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਪਿੰਡ ਦੁੱਲੇਵਾਲਾ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਨਗਰ ਦੇ ਵੱਡੀ ਗਿਣਤੀ ਪਰਿਵਾਰਾਂ ਤੇ ਨੌਜਵਾਨਾਂ ਨੇ ਵਾਰਿਸ ਪੰਜਾਬ...
Advertisement
ਸ਼੍ੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੇ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਪਿੰਡ ਦੁੱਲੇਵਾਲਾ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਨਗਰ ਦੇ ਵੱਡੀ ਗਿਣਤੀ ਪਰਿਵਾਰਾਂ ਤੇ ਨੌਜਵਾਨਾਂ ਨੇ ਵਾਰਿਸ ਪੰਜਾਬ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਸ੍ਰੀ ਰੌਂਤਾ ਨੇ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੀਆਂ ਪਾਰਟੀਆਂ ਨੇ ਆਪਣੀਆਂ ਸੌੜੀਆਂ ਨੀਤੀਆਂ ਕਾਰਨ ਸੂਬੇ ਦਾ ਹਰ ਪੱਖ ਤੋਂ ਵੱਡਾ ਨੁਕਸਾਨ ਕੀਤਾ ਹੈ। ਅੱਜ ਸੂਬੇ ਦੇ ਨੌਜਵਾਨ ਬੇਰੁਜ਼ਗਾਰੀ ਅਤੇ ਸਹੀ ਸੇਧ ਨਾ ਮਿਲਣ ਕਾਰਨ ਨਸ਼ਿਆਂ ਦੀ ਦਲ-ਦਲ ਵਿੱਚ ਫਸ ਰਹੇ ਹਨ। ਮਾੜੇ ਸ਼ਾਸਨ ਤੋਂ ਅੱਕੇ ਲੋਕ ਬਾਕੀ ਸਿਆਸੀ ਧਿਰਾਂ ਨੂੰ ਪਰਖ ਚੁੱਕੇ ਹਨ ਅਤੇ ਹੁਣ ਉਨ੍ਹਾਂ ਦਾ ਰੁਝਾਨ ਅਕਾਲੀ ਦਲ ਵਾਰਿਸ ਪੰਜਾਬ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਵਾਰਿਸ ਪੰਜਾਬ ਨਾਲ ਜੋੜਿਆ ਜਾਵੇਗਾ।
Advertisement
Advertisement
×

