ਨਿੱਜੀ ਪੱਤਰ ਪੇ੍ਰਕ
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ
ਬਲਾਕ ਸਮਿਤੀ ਸ੍ਰੀ ਮੁਕਤਸਰ ਸਾਹਿਬ ਦੀ ਕਰੀਬ ਦੋ ਸਾਲ ਪਹਿਲਾਂ ਨਾਮਜ਼ਦ ਚੇਅਰਪਰਸਨ ਜਸਵਿੰਦਰ ਕੌਰ ਉਦੇਕਰਨ ਨੂੰ ਕਾਂਗਰਸ ਦੇ ਹੀ ਮੈਂਬਰਾਂ ਵੱਲੋਂ ਬੇਭਰੋਸਗੀ ਦਾ ਮਤਾ ਪਾਸ ਕਰਦਿਆਂ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਅੱਜ ਕਿਸਾਨ ਮਜ਼ਦੂਰ ਸੈੱਲ ਕਾਂਗਰਸ ਦੇ ਜ਼ਿਲ੍ਹਾ ਚੇਅਰਮੈਨ ਅਤੇ ਸਰਪੰਚ ਸ਼ਰਨਜੀਤ ਸਿੰਘ ਸੰਧੂ ਦੀ ਪਤਨੀ ਗੁਰਵਿੰਦਰ ਕੌਰ ਸੰਧੂ ਨੂੰ ਸਰਬਸੰਮਤੀ ਨਾਲ ਚੇਅਰਪਰਸਨ ਨਾਮਜ਼ਦ ਕਰ ਦਿੱਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਵੀ ਮੌਜੂਦ ਸਨ। ਇਸ ਮੌਕੇ ਗੁਰਵਿੰਦਰ ਕੌਰ ਸੰਧੂ ਅਤੇ ਸ਼ਰਨਜੀਤ ਸਿੰਘ ਸੰਧੂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਇਲਾਕੇ ਦੇ ਵਿਕਾਸ ਲਈ ਭਰਵਾਂ ਯਤਨ ਕਰਨ ਦਾ ਵਾਅਦਾ ਕੀਤਾ।