ਹੱਡਾਰੋੜੀ ਮਾਮਲਾ: ਪਿੰਡ ਵਾਸੀਆਂ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ : The Tribune India

ਹੱਡਾਰੋੜੀ ਮਾਮਲਾ: ਪਿੰਡ ਵਾਸੀਆਂ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ

ਥਾਂ ਸਬੰਧੀ ਵਿਵਾਦ ਕਾਰਨ ਮੌਕੇ ਦਾ ਜਾਇਜ਼ਾ ਲੈਣ ਪਹੁੰਚੇ ਸਨ ਅਧਿਕਾਰੀ; ਮੀਟਿੰਗ ਬੇਸਿੱਟਾ ਰਹਿਣ ਕਾਰਨ ਰੋਹ

ਹੱਡਾਰੋੜੀ ਮਾਮਲਾ: ਪਿੰਡ ਵਾਸੀਆਂ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ

ਘਿਰਾਓ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਰਮਨਦੀਪ ਸਿੰਘ
ਚਾਉਕੇ, 9 ਅਗਸਤ

ਪਿੰਡ ਸੂਚ ਵਿੱਚ ਹੱਡਾਰੋੜੀ ਦੇ ਚੱਲ ਰਹੇ ਵਿਵਾਦ ਦੇ ਸਬੰਧ ’ਚ ਮੌਕਾ ਵੇਖਣ ਲਈ ਆਏ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਪਿੰਡ ਵਾਸੀਆਂ ਨੇ ਬੀਕੇਯੂ ਉਗਰਾਹਾਂ ਦੀ ਅਗਵਾਈ ਵਿੱਚ ਘਿਰਾਓ ਕਰ ਲਿਆ। ਵਰਨਣਯੋਗ ਹੈ ਕਿ ਪਿੰਡ ਸੂਚ ਵਿੱਚ ਮੁਰਦਾ ਪਸ਼ੂਆਂ ਨੂੰ ਦਫ਼ਨਾਉਣ ਵਾਲੀ ਥਾਂ ਨੂੰ ਲੈ ਕੇ ਪਿੰਡ ਵਿੱਚ ਵਿਵਾਦ ਚੱਲ ਰਿਹਾ ਹੈ। ਪਿੰਡ ਦੇ ਸਰਪੰਚ ਦਾ ਰਹਿਣਾ ਹੈ ਕਿ ਪਹਿਲਾ ਹੱਡਾਰੋੜੀ ਅਨਾਜ ਮੰਡੀ ਕੋਲ ਹੁੰਦੀ ਸੀ ਤੇ ਪਹਿਲਾਂ ਵਾਲੀ ਪੰਚਾਇਤ ਨੇ ਇਸ ਦੀ ਜਗ੍ਹਾ ਤਬਦੀਲ ਕਰਕੇ ਪਿੰਡ ਤੋਂ ਦੋ ਕਿਲੋਮੀਟਰ ਦੇ ਕਰੀਬ ਦੂਰ ਬਣਾ ਦਿੱਤੀ ਸੀ। ਹੁਣ ਉਸ ਥਾਂ ’ਤੇ ਜਦੋਂ ਪਿੰਡ ਵਾਸੀ ਮੁਰਦਾ ਪਸ਼ੂ ਦਫ਼ਨਾਉਣ ਜਾਂਦੇ ਹਨ ਤਾਂ ਆਸਪਾਸ ਦੇ ਖੇਤਾਂ ਵਾਲੇ ਉਨ੍ਹਾਂ ਨੂੰ ਇਸ ਥਾਂ ਦਾ ਰਸਤਾ ਨਾ ਹੋਣ ਬਾਰੇ ਆਖ ਕੇ ਰੋਕਣ ਲੱਗ ਪਏ ਹਨ।

ਬੀਤੇ ਦਿਨ ਪਿੰਡ ਵਾਸੀ ਰਸਤੇ ਦੀ ਨਿਸ਼ਾਨਦੇਹੀ ਕਰਵਾਉਣ ਦੇ ਸਬੰਧ ਵਿੱਚ ਐੱਸਡੀਐੱਮ ਮੌੜ ਦੇ ਦਫ਼ਤਰ ਅੱਗੇ ਧਰਨਾ ਦੇਣ ਲਈ ਗਏ ਤਾਂ ਉੱਥੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮਸਲੇ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ। ਅੱਜ ਜਦੋਂ ਮਾਲ ਵਿਭਾਗ ਦੇ ਅਧਿਕਾਰੀ ਮੌਕਾ ਵੇਖਣ ਲਈ ਆਏ ਤਾਂ ਪਿੰਡ ਵਾਸੀਆਂ ਨੂੰ ਕੋਈ ਤਸੱਲੀਬਖ਼ਸ਼ ਜਵਾਬ ਨਾ ਮਿਲਦਾ ਵੇਖ ਉਨ੍ਹਾਂ ਨੇ ਅਧਿਕਾਰੀਆਂ ਦਾ ਘਿਰਾਓ ਕਰ ਲਿਆ। ਇਸ ਸਮੇਂ ਕਾਨੂੰਨਗੋ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਨੇ ਮੌਕਾ ਵੇਖਣ ਲਈ ਕਿਹਾ ਸੀ। ਜਦੋਂ ਉਹ ਆਏ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘਿਰਾਓ ਕਰ ਲਿਆ। ਇਸ ਸਮੇਂ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਆਈ ਨਾਇਬ ਤਹਿਸੀਲਦਾਰ ਕੁਲਦੀਪ ਕੌਰ ਨੇ ਕਿਹਾ ਕਿ ਉਹ ਰਸਤੇ ਦਾ ਰਿਕਾਰਡ ਚੈੱਕ ਕਰਵਾ ਰਹੇ ਹਨ। ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਨੇ ਕਿਹਾ ਕਿ ਅਧਿਕਾਰੀਆਂ ਨਾਲ ਪਿੰਡ ਵਾਸੀਆਂ ਦੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਅਧਿਕਾਰੀਆਂ ਦਾ ਘਿਰਾਓ ਜਾਰੀ ਸੀ।

ਮਰੇ ਪਸ਼ੂ ਦੱਬਣ ਦੇ ਮਾਮਲੇ ਕਾਰਨ ਤਣਾਅ

ਮਹਿਲ ਕਲਾਂ (ਨਵਕਿਰਨ ਸਿੰਘ): ਮਰੇ ਪਸ਼ੂਆਂ ਨੂੰ ਦੱਬਣ ਦੇ ਮਸਲੇ ’ਤੇ ਪਿੰਡ ਰਾਏਸਰ ਵਿੱਚ ਤਣਾਅ ਦਾ ਮਹੌਲ ਬਣਿਆ ਹੋਇਆ ਹੈ। ਪਸ਼ੂ ਪਾਲਕਾਂ ਵੱਲੋਂ ਜਿਸ ਜਗ੍ਹਾ ਮਰੇ ਹੋਏ ਪਸ਼ੂ ਦੱਬੇ ਜਾ ਰਹੇ ਹਨ, ਪਿੰਡ ਦੇ ਮੁਸਲਾਮਨ ਭਾਈਚਾਰੇ ਦਾ ਇਤਰਾਜ਼ ਹੈ ਕਿ ਉਹ ਜਗ੍ਹਾ ਵਿੱਚ ਪਿਛਲੇ ਸਮੇਂ ਤੋਂ ਕਬਰਾਂ ਹਨ। ਮੁਸਲਿਮ ਭਾਈਚਾਰੇ ਦੇ ਵਿਰੋਧ ਤੋਂ ਬਾਅਦ ਕੁੱਝ ਪਸ਼ੂ ਪਾਲਕਾਂ ਨੇ ਰੋਸ ਵਜੋਂ ਮਰੇ ਹੋਏ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਸੜਕ ਕਿਨਾਰੇ ਸੁੱਟ ਦਿੱਤਾ। ਇਸ ਸਬੰਧੀ ਸਰਪੰਚ ਗੁਰਪ੍ਰੀਤ ਸਿੰਘ ਰਾਏਸਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਜਗ੍ਹਾ ’ਤੇ ਹੱਡਾ ਰੋੜੀ ਬਣੀ ਹੋਈ ਹੈ। ਪਹਿਲਾਂ ਕੋਈ ਟਾਵਾਂ ਮ੍ਰਿਤਕ ਪਸ਼ੂ ਹੱਡਾ ਰੋੜੀ ’ਚ ਸੁੱਟਿਆ ਜਾਂਦਾ ਸੀ ਤੇ ਉਸ ਨੂੰ ਕੁੱਤੇ ਖਾ ਜਾਂਦੇ ਸਨ। ਹੁਣ ਬਿਮਾਰੀ ਕਾਰਨ ਵੱਡੀ ਗਿਣਤੀ ਵਿੱਚ ਪਸ਼ੂ ਮਰ ਰਹੇ ਹਨ ਤੇ ਬਿਮਾਰੀ ਅੱਗੇ ਨਾ ਫੈਲੇ ਇਸ ਲਈ ਪਸ਼ੂ ਦੱਬਣੇ ਪੈ ਰਹੇ ਹਨ। ਪਿੰਡ ਵਿੱਚ ਤਣਾਅ ਕਾਰਨ ਪੁੱਜੇ ਤਹਿਸੀਲਦਾਰ ਸੁਰਿੰਦਰ ਕੁਮਾਰ, ਡੀਐੱਸਪੀ ਗਮਦੂਰ ਸਿੰਘ ਅਤੇ ਐੱਸਐੱਚਓ ਕਮਲਜੀਤ ਸਿੰਘ ਨੇ ਦੋਵੇਂ ਧਿਰਾਂ ਦੀ ਗੱਲਬਾਤ ਸੁਣੀ ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਤਹਿਸੀਲਦਾਰ ਨੇ ਭਰੋਸਾ ਦਿੱਤਾ ਕਿ ਭਲਕੇ ਇਸ ਜਗ੍ਹਾ ਦੀ ਨਿਸ਼ਾਨਦੇਹੀ ਕਰਵਾ ਕੇ ਇਸ ਮਸਲੇ ਨੂੰ ਹੱਲ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All