DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hamare Ram play Bathinda: ਨਾਟਕ ‘ਹਮਾਰੇ ਰਾਮ’ ਦਾ ਸ਼ਾਨਦਾਰ ਮੰਚਨ

ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ ਭੂਚਰ ਨੇ ਪੇਸ਼ਕਾਰੀ ਦਿੱਤੀ

  • fb
  • twitter
  • whatsapp
  • whatsapp
featured-img featured-img
ਨਾਟਕ ਖੇਡਦੇ ਹੋਏ ਕਲਾਕਾਰ।
Advertisement

ਪੰਜਾਬ ਸਰਕਾਰ ਵੱਲੋਂ ਅੱਜ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਨਾਟਕ ‘ਹਮਾਰੇ ਰਾਮ’ ਦੇ ਦੋ ਸ਼ੋਅ ਕਰਵਾਏ ਗਏ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਨਾਟਕ ਦੀ ਪੇਸ਼ਕਾਰੀ ਦੌਰਾਨ ਦਰਸ਼ਕਾਂ ਵਿੱਚ ਸ਼ਮੂਲੀਅਤ ਕੀਤੀ, ਜਿਸ ਵਿੱਚ ਭਗਵਾਨ ਸ੍ਰੀ ਰਾਮ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਬੇਹੱਦ ਖੂਬਸੂਰਤੀ ਨਾਲ ਜੀਵੰਤ ਕੀਤਾ ਗਿਆ। ਇਸ ਮੌਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲੀਸ ਮੁਖੀ ਡਾ. ਜਯੋਤੀ ਯਾਦਵ ਬੈਂਸ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਜ਼ਿਲ੍ਹੇ ਦੀਆਂ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਮੁੱਖ ਭੂਮਿਕਾਵਾਂ ਵਿੱਚ ਫੈਲੀਸਿਟੀ ਦੇ 150 ਟਰੂਪ ਮੈਂਬਰਾਂ ਨਾਲ ਪੇਸ਼ਕਾਰੀ ਕੀਤੀ।

ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਸੱਭਿਆਚਾਰਕ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ, ਵਿਧਾਇਕ ਮਾਸਟਰ ਜਗਸੀਰ ਸਿੰਘ, ਜਤਿੰਦਰ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਚੇਅਰਮੈਨ ਸ਼ੂਗਰਫੈੱਡ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ, ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਗੋਪਾਲ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement

Advertisement
Advertisement
×