ਪੱਤਰ ਪ੍ਰੇਰਕ
ਟੱਲੇਵਾਲ, 7 ਅਕਤੂਬਰ
ਪਿੰਡ ਬੀਹਲਾ ਵਿੱਚ ਇਕ ਮਜ਼ਦੂਰ ਵੱਲੋਂ ਦਿਮਾਗੀ ਪ੍ਰੇਸ਼ਾਨੀ ਕਾਰਨ ਆਪਣੇ ਘਰ ਅੰਦਰ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਥਾਣਾ ਟੱਲੇਵਾਲ ਦੇ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਇਕ ਮਜ਼ਦੂਰ ਪਰਮਜੀਤ ਸਿੰਘ (34) ਪੁੱਤਰ ਸੁਦਾਗਰ ਸਿੰਘ ਵਾਸੀ ਬੀਹਲਾ ਦੀ ਘਰਵਾਲੀ ਪਿਛਲੇ ਨੌਂ ਸਾਲਾਂ ਤੋਂ ਤਿੰਨ ਬੱਚਿਆਂ ਸਮੇਤ ਆਪਣੇ ਪੇਕੇ ਪਿੰਡ ਰਹਿ ਰਹੀ ਹੈ, ਜਿਸ ਕਰ ਕੇ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਕਰ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪਰਮਜੀਤ ਦੇ ਭਰਾ ਜਸਬੀਰ ਸਿੰਘ ਨੇ ਆ ਕੇ ਦੇਖਿਆ ਤਾਂ ਘਰ ਅੰਦਰ ਪਰਮਜੀਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।