ਹਰਿੰਦਰ ਮਾਨਸ਼ਾਹੀਆ ਪ੍ਰਧਾਨ ਚੁਣੇ
ਸਭਿਆਚਾਰ ਚੇਤਨਾ ਮੰਚ ਮਾਨਸਾ ਦੀ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਹਰਿੰਦਰ ਸਿੰਘ ਮਾਨਸ਼ਾਹੀਆ ਪ੍ਰਧਾਨ, ਹਰਦੀਪ ਸਿੰਘ ਸਿੱਧੂ ਜਨਰਲ ਸਕੱਤਰ ਅਤੇ ਪ੍ਰਿਤਪਾਲ ਸਿੰਘ ਮੁੜ ਵਿੱਤ ਸਕੱਤਰ ਚੁਣੇ ਗਏ ਹਨ। ਮੰਚ ਵੱਲੋਂ ਜਨਵਰੀ ਮਹੀਨੇ ਧੀਆਂ ਨੂੰ ਸਮਰਪਿਤ ਲੋਹੜੀ ਮੇਲਾ ਕਰਵਾਉਣ ਦਾ ਫ਼ੈਸਲਾ...
Advertisement
ਸਭਿਆਚਾਰ ਚੇਤਨਾ ਮੰਚ ਮਾਨਸਾ ਦੀ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਹਰਿੰਦਰ ਸਿੰਘ ਮਾਨਸ਼ਾਹੀਆ ਪ੍ਰਧਾਨ, ਹਰਦੀਪ ਸਿੰਘ ਸਿੱਧੂ ਜਨਰਲ ਸਕੱਤਰ ਅਤੇ ਪ੍ਰਿਤਪਾਲ ਸਿੰਘ ਮੁੜ ਵਿੱਤ ਸਕੱਤਰ ਚੁਣੇ ਗਏ ਹਨ। ਮੰਚ ਵੱਲੋਂ ਜਨਵਰੀ ਮਹੀਨੇ ਧੀਆਂ ਨੂੰ ਸਮਰਪਿਤ ਲੋਹੜੀ ਮੇਲਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਮੰਚ ਦੇ ਜਨਰਲ ਸਕੱਤਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਭਿਆਚਾਰ ਚੇਤਨਾ ਮੰਚ ਮਾਨਸਾ ਵੱਲੋਂ ਪਿਛਲੇ ਦੋ ਦਹਾਕਿਆਂ ਤੋਂ ਧੀਆਂ ਨੂੰ ਸਮਰਪਿਤ ਲੋਹੜੀ ਮੇਲਾ ਕਰਵਾਇਆ ਜਾ ਰਿਹਾ ਹੈ ਤੇ ਇਸ ਵਾਰ ਇਹ ਮੇਲਾ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਹੜੀ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿਚੋਂ ਮੋਹਰੀ ਪ੍ਰਾਪਤੀਆਂ ਕਰਨ ਵਾਲੀਆਂ ਮਾਨਸਾ ਜ਼ਿਲ੍ਹੇ ਦੀਆਂ 21 ਹੋਣਹਾਰ ਧੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਮੰਚ ਆਗੂ ਬਲਰਾਜ ਨੰਗਲ, ਰਾਜ ਜੋਸ਼ੀ, ਬਲਜਿੰਦਰ ਸੰਗੀਲਾ, ਕੇਵਲ ਸਿੰਘ, ਜਗਸੀਰ ਸਿੰਘ ਢਿੱਲੋਂ ਤੇ ਹਰਜੀਵਨ ਸਿੰਘ ਸਰਾਂ ਵੀ ਮੌਜੂਦ ਸਨ।
Advertisement
Advertisement
